10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰ ਤਕਰੀਬਨ 40 ਪਰਿਵਾਰ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 04-11-2025
ਬੱਧਨੀ ਕਲਾਂ, 3 ਨਵੰਬਰ (ਸੰਜੀਵ ਕੋਛੜ)-ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਵਲੋਂ ਕੀਤੀ ਜਾ ਰਹੀ ਦਿਨ ਰਾਤ ਦੀ ਮਿਹਨਤ ਸਦਕਾ ਹਲਕਾ ਨਿਹਾਲ ਸਿੰਘ ਵਾਲਾ 'ਚ ਸ਼੍ਰੋ. ਅਕਾਲੀ ਦਲ ਦਾ ਗਰਾਫ਼ ਦਿਨੋਂ ਦਿਨ ਵਧਣ ਲੱਗਾ ਹੈ, ਇਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਲੋਪੋਂ ਤੋਂ ਲਖਵੀਰ ਸਿੰਘ, ਜਗਰੂਪ ਸਿੰਘ, ਸੁਖਦੀਪ ਸਿੰਘ ਆਦਿ ਸਮੇਤ ਤਕਰੀਬਨ 40 ਵਿਅਕਤੀਆਂ ਨੇ ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰਦਿਆਂ ਪਰਿਵਾਰਾਂ ਸਮੇਤ ਸ਼੍ਰੋ. ਅਕਾਲੀ ਦਲ 'ਦਾ ਪੱਲਾ ਫੜ ਲਿਆ | ਇਸ ਸਮੇਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਨੇ ਖੇਤਰੀ ਪਾਰਟੀ 'ਚ ਸ਼ਾਮਿਲ ਹੋਏ ਵਿਅਕਤੀਆਂ ਨੂੰ ਜੀ ਆਇਆ ਆਖਦਿਆਂ ਜਿੱਥੇ ਭਰਵਾਂ ਸਵਾਗਤ ਕੀਤਾ, ਉੱਥੇ ਹੀ ਉਨ੍ਹਾਂ ਦਾ ਹਰ ਕੰਮ ਪਹਿਲ ਦੇ ਅਧਾਰ 'ਤੇ ਕਰਵਾਉਣ ਤੇ ਪਾਰਟੀ 'ਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਨੌਜਵਾਨਾਂ ਨੂੰ ਝੂਠੇ ਲਾਅਰੇ ਲਾ ਕੇ ਵਰਤਿਆ ਗਿਆ ਬਾਅਦ ਵਿਚ ਕਿਸੇ ਵੀ ਲੀਡਰ ਨੇ ਆ ਕੇ ਉਨ੍ਹਾਂ ਦੀ ਬਾਤ ਨਹੀਂ ਪੁੱਛੀ | ਇਸ ਮੌਕੇ ਅਜੀਤਪਾਲ ਸਿੰਘ ਰਣੀਆਂ ਸਾਬਕਾ ਸਰਪੰਚ, ਗੁਰਬਖ਼ਸ਼ ਸਿੰਘ ਰਣੀਆਂ, ਪੂਰਨ ਸਿੰਘ ਪੱਤੋ, ਹੈਪੀ ਸਿੰਘ ਰਾਊਕੇ, ਹਰਜੀਤ ਸਿੰਘ ਸਾਬਕਾ ਸਰਪੰਚ ਲੋਪੋ, ਬੀਰੂ ਸਿੰਘ ਬੱਧਨੀ ਕਲਾਂ, ਅਮਰਜੀਤ ਸਿੰਘ ਬੁੱਟਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੁਲਦੀਪ ਸਿੰਘ ਬੱਡੂਵਾਲ ਬੀ.ਐਲ.ਓ. ਯੂਨੀਅਨ ਧਰਮਕੋਟ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪੰਜਵੀ ਵਾਰ ਪ੍ਰਧਾਨ ਬਣਨ 'ਤੇ ਪ੍ਰਧਾਨ ਭੁੱਲਰ, ਡੱਲਾ ਵਲੋਂ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।