09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਐਡਵੋਕੇਟ ਧਾਮੀ ਦੇ 5ਵੀਂ ਵਾਰ ਲਗਾਤਾਰ ਪ੍ਰਧਾਨ ਬਣਨ ਨਾਲ ਜ਼ਿਲ੍ਹਾ ਮੋਗਾ ਦਾ ਸ਼੍ਰੋਮਣੀ ਅਕਾਲੀ ਦਲ ਹੋਇਆ ਬਾਗ਼ੋ-ਬਾਗ਼

ਅਜੀਤ ਡੈਸਕ 04-11-2025
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਿਖੇ ਅੱਜ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਚੋਣ ਜਿੱਤ ਕੇ ਪ੍ਰਧਾਨ ਬਣਨ ਨਾਲ ਸਮੁੱਚੇ ਮੋਗਾ ਜ਼ਿਲ੍ਹੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਾਗ਼ੋ-ਬਾਗ਼ ਹੋ ਗਏ ਹਨ ਤੇ ਉਹ ਇਸ ਜਿੱਤ ਦੀ ਖ਼ੁਸ਼ੀ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈਆਂ ਦੇ ਰਹੇ ਹਨ | ਇਸ ਮੌਕੇ ਵੱਖ-ਵੱਖ ਆਗੂਆਂ ਵਿਚ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਕੌਮੀ ਮੀਤ ਪ੍ਰਧਾਨ ਸੰਜੀਤ ਸਿੰਘ ਸਨੀ ਗਿੱਲ, ਰਾਜਵਿੰਦਰ ਸਿੰਘ ਧਰਮਕੋਟ ਕੌਮੀ ਮੀਤ ਪ੍ਰਧਾਨ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਜਿੱਤ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਦਾ ਕੱਦ ਹੋਰ ਵੱਡਾ ਹੋਇਆ ਹੈ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਕ ਦੂਰ-ਅੰਦੇਸ਼ੀ ਸੋਚ ਦੇ ਮਾਲਕ ਹਨ ਤੇ ਉਹ ਸਿੱਖ ਕੌਮ ਦੀ ਯੋਗ ਅਗਵਾਈ ਕਰਨ ਦੇ ਪੂਰੀ ਤਰ੍ਹਾਂ ਕਾਬਲ ਹਨ | ਇਸ ਲਈ ਹੀ ਅੱਜ ਉਹ ਚੋਣ ਵੱਡੇ ਫ਼ਰਕ ਨਾਲ ਜਿੱਤੇ ਹਨ | ਇਸ ਮੌਕੇ ਸੀਨੀਅਰ ਆਗੂ ਰਣਜੀਤ ਸਿੰਘ ਭਾਊ, ਚਰਨਜੀਤ ਸਿੰਘ ਝੰਡੇਆਣਾ ਸਾਬਕਾ ਕੌਂਸਲਰ, ਨਸੀਬ ਸਿੰਘ ਸੰਧੂਆਂ ਵਾਲਾ ਜਨਰਲ ਸਕੱਤਰ ਕੈਨੇਡਾ, ਸਾਬਕਾ ਸਰਪੰਚ ਸੁਰਜੀਤ ਸਿੰਘ ਸੰਧੂਆਂ ਵਾਲਾ, ਗੁਰਚਰਨ ਸਿੰਘ ਬਿੱਟੂ ਸਿੰਘਾਂਵਾਲਾ, ਰਾਜਵੰਤ ਸਿੰਘ ਮਾਹਲਾ ਸਾਬਕਾ ਡਾਇਰੈਕਟਰ, ਗੁਰਜੰਟ ਸਿੰਘ ਪੀ.ਏ. ਡੱਲਾ, ਮਨਜੀਤ ਸਿੰਘ ਧੰਮੂ ਕੌਂਸਲਰ, ਗੁਰਜਿੰਦਰ ਸਿੰਘ ਧੰਮੂ, ਗਵਰਧਨ ਪੋਪਲੀ, ਸ਼ਹਿਰੀ ਪ੍ਰਧਾਨ ਮੋਗਾ ਜਗਦੀਸ਼ ਛਾਬੜਾ, ਗੁਰਬਿੰਦ ਸਿੰਘ ਸਿੰਘਾਂਵਾਲਾ ਸਰਕਲ ਪ੍ਰਧਾਨ, ਰਵਦੀਪ ਸਿੰਘ ਸੰਘਾ ਸਰਕਲ ਪ੍ਰਧਾਨ, ਨਰਿੰਦਰ ਸਿੰਘ ਗਿੱਲ ਬੁੱਕਣ ਵਾਲਾ ਸਰਕਲ ਪ੍ਰਧਾਨ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਸਰਕਲ ਪ੍ਰਧਾਨ, ਦਿਲਬਾਗ ਸਿੰਘ ਬਾਗੀ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਗਗੜਾ, ਗੁਰਚਰਨ ਸਿੰਘ ਬਿੱਟੂ ਪ੍ਰਧਾਨ ਸਿੰਘਾਂਵਾਲਾ ਆਦਿ ਵੀ ਵਧਾਈਆਂ ਦੇਣ ਵਾਲਿਆਂ 'ਚ ਸ਼ਾਮਿਲ ਹਨ |
ਪਿਛਲੀ ਖ਼ਬਰ ਮੈਕਰੋ ਗਲੋਬਲ ਆਈਲੈੱਟਸ ਤੇ ਸਟੱਡੀ ਵੀਜ਼ਾ ਲਈ ਲੋਕਾਂ ਦੀ ਬਣੀ ਪਹਿਲੀ ਪਸੰਦ-ਡੱਲਾ ਅਗਲੀ ਖ਼ਬਰ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ 'ਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।