09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕੈਪਟਨ ਅਮਰਿੰਦਰ ਸਿੰਘ ਨਾਲ ਹਲਕਾ ਬਾਘਾ ਪੁਰਾਣਾ ਸੰਬੰਧੀ ਸੁਖਜਿੰਦਰ ਵਾਂਦਰ ਨੇ ਕੀਤੀ ਮੀਟਿੰਗ

ਅਜੀਤ ਡੈਸਕ 04-11-2025
ਬਾਘਾ ਪੁਰਾਣਾ, 3 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਬਾਘਾ ਪੁਰਾਣਾ ਤੋਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਕਰ ਰਹੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਵਾਂਦਰ ਨੇ ਭਾਜਪਾ ਦੇ ਕੌਮੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕਰਦੇ ਹੋਏ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਹਲਕੇ ਅੰਦਰ ਭਾਜਪਾ ਦੀ ਵੱਧ ਰਹੀ ਹਰਮਨ ਪਿਆਰਤਾ ਬਾਰੇ ਵਿਚਾਰ ਚਰਚਾ ਕਰਦਿਆਂ ਭਵਿੱਖ 'ਚ ਪਾਰਟੀ ਦੀਆਂ ਹਲਕਾ ਵਾਸੀਆਂ ਪ੍ਰਤੀ ਨੀਤੀਆਂ ਤੇ ਕੇਂਦਰ ਸਰਕਾਰ ਦੇ ਵਿਕਾਸਮਈ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ | ਕੈਪਟਨ ਅਮਰਿੰਦਰ ਸਿੰਘ ਨੇ ਸੁਖਜਿੰਦਰ ਸਿੰਘ ਵਾਂਦਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਭਾਜਪਾ ਪਾਰਟੀ ਲਈ ਫ਼ਤਵਾ ਦੇਣ ਲਈ ਪ੍ਰੇਰਿਤ ਕਰਨ ਦੀ ਜ਼ਿੰਮੇਵਾਰੀ ਦਿੱਤੀ | ਇਸ ਮੌਕੇ ਸੁਖਜਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਹਲਕਾ ਬਾਘਾ ਪੁਰਾਣਾ ਤੋਂ ਭਾਜਪਾ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ | ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਸ਼ਵਾਸ ਦਵਾਇਆ ਕਿ ਪਾਰਟੀ ਦੀਆਂ ਨੀਤੀਆਂ ਪੂਰੇ ਜੋਸ਼ ਨਾਲ ਘਰ-ਘਰ ਪਹੁੰਚ ਰਹੀਆਂ ਹਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਮਿਲ ਰਹੀ ਹੈ | ਇਸ ਮੌਕੇ ਸਾਬਕਾ ਵਿਧਾਇਕ ਹਰਜੋਤ ਕਮਲ ਮੋਗਾ, ਵਿਜੇ ਸ਼ਰਮਾ ਸਾਬਕਾ ਜ਼ਿਲ੍ਹਾ ਪ੍ਰਧਾਨ, ਜਗਮੋਹਣ ਸਿੰਘ ਸਮਾਧ ਭਾਈ, ਗੁਰਪ੍ਰੀਤ ਸੇਖਾ, ਸ਼ਿੰਦਾ ਸਿੰਘ ਮੱਲਕੇ, ਭੋਲਾ ਸਿੰਘ ਲੰਗੇਆਣਾ, ਸ਼ੇਰ ਸਿੰਘ ਨੱਥੂ ਵਾਲਾ ਗਰਬੀ, ਮੰਗਤ ਸਿੰਘ ਵੱਡਾ ਘਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹੇ 'ਚ ਪਿਛਲੇ ਸਾਲ ਦੇ ਮੁਕਾਬਲੇ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਹੁਣ ਤੱਕ ਕਰੀਬ 60 ਫ਼ੀਸਦੀ ਕਮੀ ਆਈ-ਡਿਪਟੀ ਕਮਿਸ਼... ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ 'ਚ ਜਨਤਕ ਥਾਵਾਂ 'ਤੇ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।