• ਕਮੇਟੀ ਨੇ ਦੋ ਰੋਜ਼ਾ ਸਮਾਗਮ ਨੂੰ ਲੈ ਕੇ ਪੱਤਰਕਾਰਾਂ ਨਾਲ ਕੀਤੀ ਕਾਨਫ਼ਰੰਸ • ਸਮਾਗਮ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ, ਲੋਕਲ ਗੁਰਪੁਰਬ ਕਮੇਟੀ ਮੋਗਾ, ਪਿ੍ੰਸੀਪਲ ਸੁਖਵੰਤ ਸਿੰਘ ਜਵੱਦੀ ਵਾਲੇ ਤੇ ਸ਼ਹਿਰ ਦੀਆਂ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਤੇ ਅਦਾਰਾ 'ਅਜੀਤ' ਦੇ ਸਹਿਯੋਗ ਨਾਲ ਗੁਰੂ ਸ਼ਬਦ ਪ੍ਰਚਾਰ ਮਿਸ਼ਨ ਤਹਿਤ ਦੋ ਰੋਜ਼ਾ ਗੁਰਮਤਿ ਸਮਾਗਮ 8 ਤੇ 9 ਨਵੰਬਰ ਸਨਿਚਰਵਾਰ ਤੇ ਐਤਵਾਰ ਨੂੰ ਸ਼ਾਮ 5:30 ਵਜੇ ਤੋਂ ਰਾਤ 11 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਨੇੜੇ ਰੇਲਵੇ ਫਾਟਕ ਮੇਨ ਬਾਜ਼ਾਰ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਦੇ ਅਹੁਦੇਦਾਰਾਂ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਦੋ ਰੋਜ਼ਾ ਗੁਰਮਤਿ ਸਮਾਗਮ ਸਬੰਧੀ ਉਨ੍ਹਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਵਿੱਕੀ, ਜਨਰਲ ਸਕੱਤਰ ਬਲਜਿੰਦਰ ਸਿੰਘ ਸਹਿਗਲ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਤੇ ਕਮੇਟੀ ਦੇ ਸਰਪ੍ਰਸਤ ਤੇ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਇਸ ਦੋ ਰੋਜ਼ਾ ਕਰਵਾਏ ਜਾ ਰਹੇ ਗੁਰਮਤਿ ਸਮਾਗਮ 'ਚ ਪਿ੍ੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ ਵਾਲੇ, ਭਾਈ ਸਿਮਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਅੰਮਿ੍ਤਪਾਲ ਸਿੰਘ ਢੈਪਈ, ਵਿਦਿਆਰਥੀ ਬਾਬਾ ਸੁੱਚਾ ਸਿੰਘ ਸੰਗੀਤ ਅਕੈਡਮੀ ਜੰਡਿਆਲਾ ਗੁਰੂ ਤੇ ਲੁਧਿਆਣਾ ਸਮੇਤ ਅਨੇਕਾਂ ਉੱਚਕੋਟੀ ਦੇ ਕੀਰਤਨੀ ਜਥੇ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਦੋ ਰੋਜ਼ਾ ਗੁਰਮਤਿ ਸਮਾਗਮ ਨੂੰ ਲੈ ਕੇ ਜ਼ਿਲ੍ਹਾ ਮੋਗਾ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਕੀਰਤਨ ਦਰਬਾਰ ਕਮੇਟੀ ਦੇ ਸਰਪ੍ਰਸਤ ਬਾਬਾ ਮਹਿੰਦਰ ਸਿੰਘ ਜਨੇਰ ਵਾਲੇ, ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਮੋਗਾ, ਇੰਦਰਪਾਲ ਸਿੰਘ ਬੱਬੀ ਉੱਘੇ ਸਮਾਜ ਸੇਵੀ, ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ, ਗੁਰਮੀਤ ਸਿੰਘ ਅਰੋੜਾ ਡਾਇਰੈਕਟਰ ਹੇਮ ਹਾਂਡਾ, ਹੋਰਨਾਂ ਸ਼ਖ਼ਸੀਅਤਾਂ ਤੇ ਸੰਸਥਾਵਾਂ ਵਲੋਂ ਵੀ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਭੁਪਿੰਦਰ ਸਿੰਘ ਬਬਲੂ ਚੀਫ਼ ਆਰਗੇਨਾਈਜ਼ਰ, ਜਸਵਿੰਦਰ ਸਿੰਘ ਜੱਸੀ, ਬਲਜੀਤ ਸਿੰਘ ਚਾਨੀ ਸਰਪ੍ਰਸਤ, ਬਲਜੀਤ ਸਿੰਘ ਵਿੱਕੀ ਪ੍ਰਧਾਨ, ਚਰਨ ਸਿੰਘ ਹੈੱਡ ਗ੍ਰੰਥੀ, ਜਸਪਾਲ ਸਿੰਘ ਬੱਬੀ, ਬਲਜਿੰਦਰ ਸਿੰਘ ਸਹਿਗਲ ਜਨਰਲ ਸਕੱਤਰ, ਸਤਨਾਮ ਸਿੰਘ ਬੀ.ਏ. ਕੋਆਰਡੀਨੇਟਰ, ਹਰਪ੍ਰੀਤ ਸਿੰਘ ਸਹਿਗਲ ਵਿੱਤ ਸਕੱਤਰ, ਸਰਬਜੀਤ ਸਿੰਘ ਐਡਵੋਕੇਟ ਕੋਆਰਡੀਨੇਟਰ, ਸੁਰਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਨਿਰਮਲ ਸਿੰਘ ਕੰਗ, ਜਸਵੀਰ ਸਿੰਘ ਐਡਵੋਕੇਟ, ਮਨਜੀਤ ਸਿੰਘ ਮਿੰਦੀ ਪ੍ਰਧਾਨ ਗੁਰੂ ਨਾਨਕ ਮੋਦੀਖ਼ਾਨਾ, ਕੁਲਵਿੰਦਰ ਸਿੰਘ ਪਰਮੇਸ਼ਰ ਦੁਆਰ, ਗੁਰਪ੍ਰੀਤਮ ਸਿੰਘ ਚੀਮਾ, ਬਲਦੇਵ ਸਿੰਘ ਛਾਬੜਾ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਮਹਿੰਦਰਜੀਤ ਸਿੰਘ, ਸਿਮਰਜੀਤ ਚੌਹਾਨ, ਗੁਰਜਿੰਦਰ ਸਿੰਘ ਧੰਮੂ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਗੁਰਮਤਿ ਕੀਰਤਨ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਆਗੂ
ਅਜੀਤ ਡੈਸਕ
07-11-2025