ਨਿਹਾਲ ਸਿੰਘ ਵਾਲਾ, 6 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਵਿਖੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸ਼ਬਦ ਕੀਰਤਨ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਤੇ ਚੇਅਰਪਰਸਨ ਸੁਖਦੀਪ ਕੌਰ ਯੂ.ਐਸ.ਏ. ਵਲੋਂ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕਸ਼ਮੀਰ ਸਿੰਘ ਤੇ ਪਿ੍ੰਸੀਪਲ ਸ੍ਰੀਮਤੀ ਪਰਮਜੀਤ ਕੌਰ ਮੱਲ੍ਹਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸੱਚ ਦੇ ਮਾਰਗ 'ਤੇ ਚੱਲਣ ਲਈ ਤੇ ਸਮੁੱਚੀ ਮਨੁੱਖਤਾ ਦੇ ਭਲੇ ਹਿਤ ਹਨ ਜੋ ਕਿ ਅਰਥ ਪੂਰਨ ਤੇ ਧਰਮੀ ਜੀਵਨ ਜਿਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਵਾਈਸ ਪਿ੍ੰਸੀਪਲ ਹਰਦੀਪ ਸਿੰਘ ਚਕਰ, ਕੋਆਰਡੀਨੇਟਰ ਮੈਡਮ ਰਮਨਦੀਪ ਕੌਰ, ਪਵਨਜੀਤ ਕੌਰ, ਏਕਜੀਤ ਕੌਰ, ਧਾਰਮਿਕ ਅਧਿਆਪਕ ਨਿਰਮਲ ਸਿੰਘ ਖ਼ਾਲਸਾ, ਹਰਦੀਪ ਸਿੰਘ, ਚਰਨਜੀਤ ਕੌਰ, ਜਸਵਿੰਦਰਪਾਲ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ |