ਨਿਹਾਲ ਸਿੰਘ ਵਾਲਾ, 6 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਦੇ ਬਾਨੀ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਨਾਲ ਅਥਾਹ ਪ੍ਰੇਮ-ਸ਼ਰਧਾ ਰੱਖਣ ਵਾਲੀਆਂ ਦੇਸ਼-ਵਿਦੇਸ਼ ਅਤੇ ਪੰਜਾਬ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੁਆਮੀ ਸੰਤ ਮਿੱਤ ਸਿੰਘ ਦੀ 75ਵੀਂ ਬਰਸੀ ਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 20 ਵੀਂ ਬਰਸੀ ਸਮਾਗਮ ਸ਼ਰਧਾ-ਭਾਵਨਾ ਨਾਲ ਮਨਾਏ ਜਾ ਰਹੇ ਹਨ | ਇਨ੍ਹਾਂ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਹੋਇਆਂ ਸੰਤ ਆਸ਼ਰਮ ਲੋਪੋ ਵਿਖੇ 6 ਨਵੰਬਰ ਤੋਂ ਸ਼ੁਰੂ ਹੋਏ ਮਹਾਨ ਜਪ, ਤਪ ਸਮਾਗਮਾਂ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਪਹਿਲੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਜਿਨ੍ਹਾਂ ਦੇ ਭੋਗ 8 ਨਵੰਬਰ ਨੂੰ ਪਾਏ ਜਾਣਗੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੰਗਤਾਂ ਦੇ ਸਨਮੁੱਖ ਹੋ ਰਹੇ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੁਆਮੀ ਸੰਤ ਮਿੱਤ ਸਿੰਘ ਦੀ 75ਵੀਂ ਬਰਸੀ ਤੇ ਸੁਆਮੀ ਸੰਤ ਜੋਰਾ ਸਿੰਘ ਦੀ 20ਵੀਂ ਬਰਸੀ ਸਮਾਗਮਾਂ 'ਚ ਵੱਡੀ ਗਿਣਤੀ 'ਚ ਪਹੁੰਚਣ | ਇਸ ਮੌਕੇ ਜਗਤਾਰ ਸਿੰਘ ਗਾਰੋ, ਅਮਰਜੀਤ ਸਿੰਘ, ਹਰਸੁਖਜੀਤ ਸਿੰਘ, ਗੁਰਦੀਪ ਸਿੰਘ, ਕਾਕਾ ਸਿੰਘ, ਬਲਰਾਜ ਸਿੰਘ, ਬਲਵੀਰ ਸਿੰਘ, ਹਾਕਮ ਸਿੰਘ, ਨਿਰੰਜਨ ਸਿੰਘ, ਬਿੱਕਰ ਸਿੰਘ, ਲਖਵਿੰਦਰ ਸਿੰਘ, ਅਮਨਦੀਪ ਸਿੰਘ, ਹਰਮਨਜੋਤ ਸਿੰਘ ਕੈਨੇਡਾ, ਬਹਾਦਰ ਸਿੰਘ, ਹਾਕਮ ਸਿੰਘ, ਸੁਖਮੰਦਰ ਸਿੰਘ, ਜਸਵੀਰ ਸਿੰਘ, ਗੁਰਜੋਤ ਸਿੰਘ, ਅਜੈਬ ਸਿੰਘ, ਮਨਜੀਤ ਸਿੰਘ, ਗੱਜਣ ਸਿੰਘ, ਡਾਕਟਰ ਅਮਰਜੀਤ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ, ਰਾਜਨਵੀਰ ਸਿੰਘ, ਹਰਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਬਾਬੂ ਸਿੰਘ ਤੋਂ ਇਲਾਵਾ ਇਆਲ਼ੀ ਕਲਾਂ, ਝੱਮਟ ਅਤੇ ਬੈਂਸ ਨਗਰਾਂ ਦੀਆਂ ਸੰਗਤਾਂ ਵਲੋਂ ਅਖੰਡ ਪਾਠਾਂ ਦੀਆਂ ਲੜੀਆਂ 'ਚ ਸੇਵਾਵਾਂ ਨਿਭਾਈਆਂ ਗਈਆਂ |