14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਵਿਖੇ ਇਨਾਮ ਵੰਡ ਸਮਾਗਮ

ਅਜੀਤ ਡੈਸਕ 07-11-2025
ਕਿਸ਼ਨਪੁਰਾ ਕਲਾਂ, 6 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿੱਖਿਆ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ਵੀ ਆਪਣੇ ਕੈਂਪਸ ਵਿਖੇ ਕਰਵਾਉਂਦੀ ਰਹਿੰਦੀ ਹੈ, ਇਸੇ ਲੜੀ ਤਹਿਤ ਸਕੂਲ ਕੈਂਪਸ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਤੋਂ ਹੀ ਬੱਚਿਆਂ 'ਚ ਕਾਫੀ ਉਤਸ਼ਾਹ ਦੇਖਣ ਲਈ ਮਿਲਿਆ | ਇਸ ਵਿਚ ਐਲ.ਕੇ.ਜੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਬੱਚਿਆਂ ਨੂੰ ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਅੱਗੇ ਆਉਣ ਵਾਲੇ ਬੱਚਿਆਂ ਨੂੰ ਸਮੂਹ ਮੈਨੇਜਮੈਂਟ ਮੈਂਬਰਾਂ ਜਿਸ 'ਚ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪੈ੍ਰਜ਼ੀਡੈਂਟ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ ਤੇ ਜਨਰਲ ਸੈਕਰੇਟਰੀ ਅੰਜੂ ਬਾਲਾ, ਗਗਨਦੀਪ ਬਾਵਾ ਤੇ ਪਿ੍ੰਸੀਪਲ ਮੋਨਾ ਠਾਕੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੀ ਸ਼ੁਰੂਆਤ ਦੌਰਾਨ ਪਿ੍ੰਸੀਪਲ ਮੋਨਾ ਠਾਕੁਰ ਤੇ ਅਧਿਆਪਕਾਂ ਦੁਆਰਾ ਜੋਤੀ ਪੂਜਨ ਕਰਨ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਉਪਰੰਤ ਐਲ.ਕੇ.ਜੀ. ਤੋਂ ਸ਼ੁਰੂ ਕਰਦੇ ਹੋਏ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ | ਅਖੀਰ ਵਿਚ ਪਿ੍ੰਸੀਪਲ ਮੋਨਾ ਠਾਕੁਰ ਨੇ ਅਪਣੇ ਭਾਸ਼ਣ ਵਿੱਚ ਸਕੂਲ ਤੇ ਬੱਚਿਆਂ ਦੀ ਵਧੀਆ ਕਾਰਗੁਜ਼ਾਰੀ 'ਤੇ ਵਧਾਈ ਦਿੱਤੀ | ਖੇਡਾਂ ਵਿਚ ਅੱਗੇ ਆਉਣ ਵਾਲੇ ਬੱਚਿਆਂ ਨੂੰ ਮੈਡਮ ਨੇ ਖ਼ਾਸ ਤੌਰ 'ਤੇ ਵਧਾਈ ਦਿੱਤੀ ਤੇ ਸਾਰੇ ਸਕੂਲ ਦੇ ਬੱਚਿਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਕਿਹਾ | ਉਪਰੰਤ ਪਿ੍ੰਸੀਪਲ ਮੈਡਮ ਸ੍ਰੀਮਤੀ ਮੋਨਾ ਠਾਕੁਰ ਦੁਆਰਾ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ ਤੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਦਸਤਾਰ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।