14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਲੈਵਲ ਸ਼ੂਟਿੰਗ ਮੁਕਾਬਲਿਆਂ 'ਚ ਜਿੱਤੇ 6 ਮੈਡਲ

ਅਜੀਤ ਡੈਸਕ 07-11-2025
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਖੇਡਾਂ, ਸਿੱਖਿਆ, ਸੱਭਿਆਚਾਰ ਤੇ ਕਲਾ ਦੇ ਖੇਤਰ ਵਿਚ ਹਰ ਰੋਜ਼ ਨਵੀਆਂ ਉਚਾਈਆਂ ਛੂਹ ਰਿਹਾ ਹੈ | ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਸਕੂਲ ਦੇ 6 ਵਿਦਿਆਰਥੀਆਂ ਨੇ ਰਾਜ ਪੱਧਰੀ ਸ਼ੂਟਿੰਗ ਮੁਕਾਬਲੇ 'ਚ ਕੁੱਲ 6 ਮੈਡਲ ਹਾਸਲ ਕਰਕੇ ਸਕੂਲ, ਆਪਣੇ ਮਾਤਾ-ਪਿਤਾ ਤੇ ਆਪਣੇ ਮੋਗਾ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਹੋਈਆਂ 68ਵੀਆਂ ਪੰਜਾਬ ਸਕੂਲ ਖੇਡਾਂ 2025-26 ਦੌਰਾਨ ਸਕੂਲ ਦੇ 6 ਵਿਦਿਆਰਥੀਆਂ ਨੇ ਕਾਂਸੀ ਮੈਡਲ ਹਾਸਲ ਕੀਤੇ | ਓਪਨ ਸਾਈਟ ਰਾਈਫ਼ਲ ਸ਼ੂਟਿੰਗ ਦੇ ਇਨ੍ਹਾਂ ਮੁਕਾਬਲਿਆਂ 'ਚ ਅੰਡਰ-17 ਸ਼੍ਰੇਣੀ ਵਿਚ ਸਾਹਿਬ ਅਰਜੁਨ ਸਿੰਘ, ਕਰਨਵੀਰ ਸਿੰਘ ਤੇ ਕੁਲਰਾਜ ਸਿੰਘ ਨੇ ਮੈਡਲ ਹਾਸਲ ਕੀਤਾ | ਅੰਡਰ-19 ਸ਼੍ਰੇਣੀ 'ਚ ਮਨਵੀਰ ਸਿੰਘ, ਕਰਨਵੀਰ ਸਿੰਘ ਸਹੋਤਾ ਤੇ ਜਸਪ੍ਰੀਤ ਸਿੰਘ ਨੇ ਮੈਡਲ ਹਾਸਲ ਕੀਤਾ | ਇਨ੍ਹਾਂ ਮੁਕਾਬਲਿਆਂ 'ਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚੋਂ 3500 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ 'ਚੋਂ ਬਲੂਮਿੰਗ ਬਡਜ਼ ਸਕੂਲ ਦੇ ਸ਼ੂਟਰਾਂ ਨੇ ਕਾਂਸੀ ਮੈਡਲ ਜਿੱਤੇ | ਸਕੂਲ ਵਿਚ ਸਵੇਰ ਦੀ ਅਸੈਂਬਲੀ ਮੌਕੇ ਪਿ੍ੰਸੀਪਲ ਡਾ. ਹਮੀਲੀਆ ਰਾਣੀ ਤੇ ਵਾਈਸ ਪਿ੍ੰਸੀਪਲ ਡਾ. ਨਿਧੀ ਬਰਾੜ ਨੇ ਖਿਡਾਰੀਆਂ ਨੂੰ ਸਟੇਜ 'ਤੇ ਬੁਲਾ ਕੇ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਚੇਅਰਪਰਸਨ ਕਮਲ ਸੈਣੀ ਨੇ ਬੱਚਿਆਂ ਦੀ ਇਸ ਪ੍ਰਾਪਤੀ ਉੱਪਰ ਕੋਚ ਹਰਜੀਤ ਸਿੰਘ ਨੂੰ ਵਧਾਈ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਸੂਬੇ 'ਚ ਰਾਜਸੀ ਪਾਰਟੀਆਂ ਨੇ ਦਲਿਤ ਵਰਗ ਨੂੰ ਹਮੇਸ਼ਾ ਆਪਣੀ ਵੋਟ ਬੈਂਕ ਲਈ ਵਰਤਿਆ-ਕੇਵਲ ਸੈਦੋਕੇ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਦਸਤਾਰ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।