ਸਮਾਲਸਰ, 6 ਨਵੰਬਰ (ਗੁਰਜੰਟ ਕਲਸੀ ਲੰਡੇ)-ਯੂਨੀਕ ਸਕੂਲ ਆਫ਼ ਸਟੱਡੀਜ਼ ਸਮਾਲਸਰ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਜਿਸ 'ਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੂਲ ਮੰਤਰ ਅਤੇ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ | ਇਸ ਤੋਂ ਇਲਾਵਾ ਤੀਜੀ ਤੋਂ ਬਾਰ੍ਹਵੀਂ ਜਮਾਤ ਦੇ ਲੜਕਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ ਤੇ ਅਧਿਆਪਕ ਹਰਮੰਦਰ ਸਿੰਘ ਵਲੋਂ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਗੁਰੂ ਜੀ ਦੇ ਤਿੰਨ ਉਪਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ 'ਤੇ ਚੱਲਣ ਲਈ ਕਿਹਾ | ਸਮੂਹ ਅਧਿਆਪਕਾਂ ਤੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਸੰਪੂਰਨਤਾ ਦੀ ਅਰਦਾਸ ਤੋਂ ਬਾਅਦ ਪ੍ਰਸ਼ਾਦ ਵੰਡਿਆਂ ਗਿਆ | ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ, ਪਿ੍ੰਸੀਪਲ ਯੋਗੇਸ਼ ਸ਼ਰਮਾ, ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ |