ਸਮਾਲਸਰ, 6 ਨਵੰਬਰ (ਗੁਰਜੰਟ ਕਲਸੀ ਲੰਡੇ)-ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਵੱਡੇ ਭਰਾਤਾ ਕੈਪਟਨ ਹਰਚਰਨ ਸਿੰਘ ਰੋਡੇ ਦੀ ਬੇਵਕਤੀ ਮੌਤ 'ਤੇ ਅੱਜ ਮਨਪ੍ਰੀਤ ਸਿੰਘ ਇਯਾਲ਼ੀ, ਬਲਜਿੰਦਰ ਸਿੰਘ ਪੁੱਤਰ ਤੋਤਾ ਸਿੰਘ, ਜਗਦੀਪ ਸਿੰਘ ਸਰਪੰਚ, ਹਲਕਾ ਵਿਧਾਇਕ ਬਾਘਾ ਪੁਰਾਣਾ ਅੰਮਿ੍ਤਪਾਲ ਸਿੰਘ ਸੁਖਾਨੰਦ, ਬਾਬਾ ਬਲਦੇਵ ਸਿੰਘ ਜੋਗੇਵਾਲਾ, ਅਮਰਜੀਤ ਸਿੰਘ ਚਾਵਲਾ, ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਗੁਰਮੇਲ ਸਿੰਘ ਸੰਗਤਪੁਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪੁੱਤਰਾਂ ਤਰਲੋਚਨ ਸਿੰਘ, ਹਰਪਾਲ ਸਿੰਘ ਅਤੇ ਹੋਰ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਕੈਪਟਨ ਹਰਚਰਨ ਸਿੰਘ ਦੇ ਤੁਰ ਜਾਣ 'ਤੇ ਸਿੱਖ ਕੌਮ ਨੂੰ ਬੇਹੱਦ ਵੱਡਾ ਘਾਟਾ ਪਿਆ ਹੈ | ਕੈਪਟਨ ਹਰਚਰਨ ਸਿੰਘ ਸਿੱਖ ਸੰਘਰਸ਼ ਦੀ ਰੂਹ ਸਨ | ਸਿੱਖ ਇਤਿਹਾਸ ਵਿੱਚ ਕੈਪਟਨ ਹਰਚਰਨ ਸਿੰਘ ਰੋਡੇ ਦਾ ਵਿਸ਼ੇਸ਼ ਜ਼ਿਕਰ ਰਹੇਗਾ | ਕੈਪਟਨ ਹਰਚਰਨ ਸਿੰਘ ਸਿੱਖ ਸਿਆਸਤ ਤੇ ਸਿੱਖ ਸੰਘਰਸ਼ ਵਿਚ ਪੂਰੀ ਤਰ ਸਰਗਰਮ ਰਹੇ ਹਨ | ਉਹ ਬੜੇ ਉੱਦਮੀ ਨਿੱਤਨੇਮੀ ਤੇ ਚੜ੍ਹਦੀ ਕਲਾ ਵਿੱਚ ਰਹਿਣ ਵਾਲੇ ਆਗੂ ਸਨ |