ਮੋਗਾ ਵਿਖੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅਜੀਤ ਡੈਸਕ
07-11-2025
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵਕਰਮਾ ਭਵਨ ਸਾਹਮਣੇ ਆਈ.ਟੀ.ਆਈ. ਮੋਗਾ ਵਿਖੇ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਰਵਿੰਦਰ ਸਿੰਘ ਦੇ ਜਥੇ ਵਲੋਂ ਮਨੋਹਰ ਕੀਰਤਨ ਕੀਤਾ ਗਿਆ | ਭਾਈ ਰਵਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਇਤਿਹਾਸਕ ਪੱਖਾਂ 'ਤੇ ਆਧਾਰਿਤ ਕਥਾ ਕੀਤੀ | ਵਿਸ਼ਵਕਰਮਾ ਭਵਨ ਗੁਰਦੁਆਰਾ ਦੇ ਮੁੱਖ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਮੇਲ ਸਿੰਘ ਡਰੋਲੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਮਾਗਮ 'ਚ ਸੋਹਣ ਸਿੰਘ ਸੱਗੂ, ਰਾਜਾ ਸਿੰਘ ਭਾਰਤ ਵਾਲੇ, ਮਾਸਟਰ ਇੰਦਰਜੀਤ ਸਿੰਘ, ਚਮਕੌਰ ਸਿੰਘ ਝੰਡੇਆਣਾ, ਗੁਰਦਰਸ਼ਨ ਸਿੰਘ, ਬਲਵੰਤ ਸਿੰਘ ਝੰਡੇਆਣਾ, ਚਰਨਜੀਤ ਸਿੰਘ ਬੰਮਰਾਹ, ਗੁਰਨਾਮ ਸਿੰਘ ਲਵਲੀ, ਹਾਕਮ ਸਿੰਘ ਖੋਸਾ, ਮਹਿੰਦਰ ਸਿੰਘ ਕਲਸੀ, ਚਰਨਜੀਤ ਸਿੰਘ ਝੰਡੇਆਣਾ, ਇੰਜ: ਪਿਰਤਪਾਲ ਸਿੰਘ, ਗਿਆਨ ਸਿੰਘ ਆਦਿ ਸ਼ਾਮਿਲ ਹੋਏ | ਇਸ ਮੌਕੇ ਵਿਸ਼ਵਕਰਮਾ ਭਵਨ ਵਿਖੇ ਡਾ. ਵਿਜਾਨ ਐਡਵਾਂਸਡ ਆਰਥੋਪੈਡਿਕ ਸੈਂਟਰ ਤੋਂ ਹੱਡੀਆਂ ਦੇ ਮਾਹਿਰ ਡਾ. ਕੇਸ਼ਵ ਵਿਜਾਨ ਨੇ ਮਰੀਜ਼ਾਂ ਦੇ ਚੈੱਕਅਪ ਲਈ ਵਿਸ਼ੇਸ਼ ਮੁਫ਼ਤ ਕੈਂਪ ਲਗਾਇਆ ਤੇ ਦਵਾਈਆਂ ਵੰਡੀਆਂ |