23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਵੀਂ ਵਾਰ ਚੋਣ ਜਿੱਤ ਕੇ ਰਚਿਆ ਇਤਿਹਾਸ-ਸਨੀ ਗਿੱਲ

ਅਜੀਤ ਡੈਸਕ 08-11-2025
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਵੀਂ ਵਾਰ ਚੋਣ ਜਿੱਤ ਕੇ ਇਕ ਇਤਿਹਾਸ ਹੀ ਨਹੀਂ ਸਿਰਜਿਆ ਸਗੋਂ ਉਨ੍ਹਾਂ ਅਖੌਤੀ ਪੰਥ ਵਿਰੋਧੀ ਤਾਕਤਾਂ ਤੇ ਪਾਰਟੀ ਆਗੂ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਉਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕੀਤਾ, ਉਨ੍ਹਾਂ ਦੇ ਮੂੰਹ 'ਤੇ ਕਰਾਰੀ ਚਪੇੜ ਵੀ ਮਾਰੀ ਹੈ ਤੇ ਸਾਬਤ ਕਰ ਦਿੱਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਸਾਡੇ ਪੰਥਕ ਸੋਚ ਰੱਖਣ ਵਾਲੇ ਧਾਮੀ ਵਰਗੇ ਵਿਦਵਾਨ ਹੀ ਯੋਗ ਅਗਵਾਈ ਕਰਨਗੇ | ਇਸ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਤੇ ਕੌਮੀ ਜਨਰਲ ਸਕੱਤਰ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਬਹੁਤੇ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਸਤਾ ਦਾ ਅਨੰਦ ਮਾਣ ਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਤਿਲਾਂਜਲੀ ਦੇ ਕੇ ਚਲੇ ਗਏ ਜਦੋਂ ਪਾਰਟੀ 'ਤੇ ਮਾੜਾ ਸਮਾਂ ਚੱਲਦਾ ਸੀ ਪਰ ਪੰਜਾਬ ਦੇ ਪੰਥਕ ਸੋਚ ਰੱਖਣ ਵਾਲੇ ਲੋਕ ਇਨ੍ਹਾਂ ਲੀਡਰਾਂ ਨੂੰ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਉਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕੱਦ ਹੋਰ ਉੱਚਾ ਹੋਇਆ ਹੈ | ਇਸ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੁਖਬੀਰ ਸਿੰਘ ਬਾਦਲ ਵਧਾਈ ਦੇ ਹੱਕਦਾਰ ਹਨ ਇਸ ਲਈ ਉਹ ਆਪਣੇ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹਨ | ਸਨੀ ਗਿੱਲ ਨੇ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਚੋਣ ਜਿੱਤ ਕੇ ਮੁੜ ਤੋਂ ਇਤਿਹਾਸ ਸਿਰਜਣਗੇ |
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਟਲ ਤੇ ਮਕਾਨ ਮਾਲਕਾਂ ਨੂੰ ਅਹਿਮ ਆਦੇਸ਼ ਜਾਰੀ ਅਗਲੀ ਖ਼ਬਰ ਪਾਵਰਕਾਮ ਇੰਜੀਨੀਅਰਾਂ ਵਲੋਂ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।