23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਟਲ ਤੇ ਮਕਾਨ ਮਾਲਕਾਂ ਨੂੰ ਅਹਿਮ ਆਦੇਸ਼ ਜਾਰੀ

ਅਜੀਤ ਡੈਸਕ 08-11-2025
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਮੂਹ ਹੋਟਲ ਮਾਲਕਾਂ ਨੂੰ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਹੋਟਲ 'ਚ ਠਹਿਰਨ ਵਾਲੇ ਹਰੇਕ ਵਿਅਕਤੀ ਦੀ ਸ਼ਨਾਖ਼ਤ ਲਈ ਆਈ.ਡੀ. ਪਰੂਫ਼ ਜਿਵੇਂ ਕਿ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਵੋਟਰ ਕਾਰਡ ਆਦਿ ਜ਼ਰੂਰ ਲਿਆ ਜਾਵੇ | ਜੇਕਰ ਇਕ ਤੋਂ ਵੱਧ ਵਿਅਕਤੀਆਂ ਵਲੋਂ ਇਕ ਕਮਰਾ ਲਿਆ ਜਾਂਦਾ ਹੈ ਤਾਂ ਕਮਰੇ 'ਚ ਠਹਿਰਨ ਵਾਲੇ ਹਰ ਇਕ ਵਿਅਕਤੀ ਦਾ ਆਈ.ਡੀ. ਪਰੂਫ਼ ਲਿਆ ਜਾਵੇ | ਇਹ ਯਕੀਨੀ ਬਣਾਇਆ ਜਾਵੇ ਕਿ ਹੋਟਲ 'ਚ ਠਹਿਰਨ ਵਾਲੇ ਵਿਅਕਤੀਆਂ ਵਲੋਂ ਜੋ ਮੋਬਾਈਲ ਨੰਬਰ ਦਿੱਤਾ ਜਾਂਦਾ ਹੈ ਉਹ ਉਨ੍ਹਾਂ ਵਿਅਕਤੀਆਂ ਪਾਸ ਚਾਲੂ ਹਾਲਤ ਵਿਚ ਹੋਵੇ | ਇਸ ਦੀ ਪੁਸ਼ਟੀ ਲਈ ਦਿੱਤੇ ਗਏ ਮੋਬਾਈਲ ਨੰਬਰ 'ਤੇ ਕਾਲ ਕਰਕੇ ਪਤਾ ਲਗਾਇਆ ਜਾ ਸਕਦਾ ਹੈ | ਹੋਟਲਾਂ ਵਿਚ ਠਹਿਰਨ ਵਾਲਿਆਂ ਦੀ ਸੂਚਨਾ ਸਮੇਂ-ਸਮੇਂ ਸਿਰ ਆਪਣੇ ਨਜ਼ਦੀਕੀ ਥਾਣੇ ਵਿਚ ਦਰਜ ਕਰਵਾਈ ਜਾਵੇ | ਜੇਕਰ ਹੋਟਲ ਮਾਲਕਾਂ ਵਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਖ਼ਿਲਾਫ਼ ਜ਼ਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਹੋਟਲ 'ਚ ਠਹਿਰਨ ਵਾਲੇ ਵਿਅਕਤੀ/ਵਿਅਕਤੀਆਂ ਵਲੋਂ ਉਕਤ ਜਾਣਕਾਰੀ ਦੇਣ ਤੋਂ ਮਨਾਹੀ ਕੀਤੀ ਜਾਂਦੀ ਹੈ ਤਾਂ ਹੋਟਲ ਮਾਲਕ/ਸਟਾਫ਼ ਵਲੋਂ ਇਸ ਬਾਰੇ ਨਜ਼ਦੀਕੀ ਥਾਣੇ ਵਿਚ ਸੂਚਨਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਹੋਟਲਾਂ 'ਚ ਅਣਪਛਾਤੇ ਵਿਅਕਤੀਆਂ ਦੀ ਜਾਣਕਾਰੀ ਰੱਖਣੀ ਅਤਿ ਜ਼ਰੂਰੀ ਹੈ ਤਾਂ ਜੋ ਵਧਦੇ ਜੁਰਮਾਂ ਨੂੰ ਰੋਕਿਆ ਜਾ ਸਕੇ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਘਰਾਂ ਵਿਚ ਬਿਠਾਏ ਕਿਰਾਏਦਾਰਾਂ ਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜ਼ਦੀਕੀ ਥਾਣੇ ਵਿਚ ਦਰਜ ਜ਼ਰੂਰ ਕਰਵਾਉਣ ਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ | ਅਜਿਹਾ ਨਾ ਕਰਨ ਦੀ ਸੂਰਤ 'ਚ ਉਨ੍ਹਾਂ ਦੇ ਖ਼ਿਲਾਫ਼ ਜ਼ਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮਕਾਨ ਮਾਲਕਾਂ ਵਲੋਂ ਆਪਣੇ ਘਰਾਂ ਵਿਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਤੇ ਨੌਕਰ ਰੱਖੇ ਜਾਂਦੇ ਹਨ, ਉਨ੍ਹਾਂ ਦੀ ਸੂਚਨਾ ਸਬੰਧਿਤ ਥਾਣੇ ਵਿਚ ਨਹੀਂ ਦਿੱਤੀ ਜਾਂਦੀ | ਮਕਾਨ ਮਾਲਕਾਂ ਲਈ ਇਹ ਜ਼ਰੂਰੀ ਹੈ ਕਿ ਉਨ੍ਹਾਂ ਦੇ ਘਰਾਂ ਵਿਚ ਬਿਠਾਏ ਕਿਰਾਏਦਾਰਾਂ ਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਸਬੰਧਿਤ ਥਾਣੇ ਨੂੰ ਦਿੱਤੀ ਜਾਵੇ ਤੇ ਇਨ੍ਹਾਂ ਦੀ ਰਜਿਸਟ੍ਰੇਸ਼ਨ ਵੀ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਉਕਤ ਦੋਨੋਂ ਹੁਕਮ 31 ਦਸੰਬਰ 2025 ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਵੀਂ ਵਾਰ ਚੋਣ ਜਿੱਤ ਕੇ ਰਚਿਆ ਇਤਿਹਾਸ-ਸਨੀ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।