23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪੁਲਿਸ ਪੈਨਸ਼ਨਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ

ਅਜੀਤ ਡੈਸਕ 08-11-2025
ਮੋਗਾ, 7 ਨਵੰਬਰ (ਜਸਪਾਲ ਸਿੰਘ ਬੱਬੀ)-ਪੁਲਿਸ ਪੈਨਸ਼ਨਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਦਫ਼ਤਰ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਸੁਖਦੇਵ ਸਿੰਘ ਖੋਸਾ ਜਨਰਲ ਸਕੱਤਰ ਨੇ ਚਲਾਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਸੰਗਤ ਰੂਪ 'ਚ ਕੀਤੇ ਗਏ | ਏ.ਐਸ.ਆਈ. (ਸੇਵਾ ਮੁਕਤ) ਸੁਖਮੰਦਰ ਸਿੰਘ ਨੇ ਲੰਗਰ ਦਾ ਪ੍ਰਬੰਧ ਕੀਤਾ | ਇਸ ਮੌਕੇ ਵਿੱਛੜ ਚੁੱਕੇ ਮੈਂਬਰਾਂ ਨੂੰ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਦਿੱਤੀ | ਉਪਰੰਤ ਵਧੀਆ ਸੇਵਾਵਾਂ ਵਾਲੇ ਮੈਂਬਰਾਂ ਨੂੰ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਬਰਾੜ ਐਸ.ਆਈ. ਵਲੋਂ ਰਿਟਾਇਰ ਇੰਸਪੈਕਟਰ ਭੁਪਿੰਦਰ ਸਿੰਘ, ਏ.ਐਸ.ਆਈ. ਹਰਜੀਤ ਸਿੰਘ ਢਿੱਲੋਂ, ਰਿਟਾਇਰ ਜਲੌਰ ਸਿੰਘ, ਗੁਰਦੇਵ ਸਿੰਘ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ | ਪ੍ਰਧਾਨ ਬਲਵਿੰਦਰ ਸਿੰਘ ਬਰਾੜ ਨੇ ਐਸੋਸੀਏਸ਼ਨ ਵਲੋਂ ਹੜ੍ਹ ਪੀੜ੍ਹਤਾਂ ਦੀ ਕੀਤੀ ਜਾ ਰਹੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਪਹਿਲ ਦੇ ਅਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ | ਗੁਰਸੇਵਕ ਸਿੰਘ ਨੇ ਜ਼ਿੰਦਗੀ ਵਿਚ ਕੰਮ ਆਉਣ ਵਾਲੇ ਨੁਕਤੇ ਸਾਂਝੇ ਕੀਤੇ ਤੇ ਮੈਂਬਰਾਂ ਦੇ ਸੁਝਾਅ ਲਏ ਗਏ ਤੇ ਸਾਰੇ ਮੈਂਬਰ ਸਾਹਿਬਾਨ ਨੂੰ ਬੈਂਕਾਂ ਵਿਚ ਜਾ ਕੇ ਜੀਵਨ ਪ੍ਰਮਾਣ ਪੱਤਰ 15 ਨਵੰਬਰ 25 ਤੱਕ ਦੇਣ ਲਈ ਕਿਹਾ | ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਟਲ ਤੇ ਮਕਾਨ ਮਾਲਕਾਂ ਨੂੰ ਅਹਿਮ ਆਦੇਸ਼ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।