23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਨੇ ਜ਼ਿਲ੍ਹਾ ਪ੍ਰਧਾਨ ਹਰਜੋਤ ਕਮਲ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 08-11-2025
ਸਮਾਲਸਰ, 7 ਨਵੰਬਰ (ਗੁਰਜੰਟ ਕਲਸੀ ਲੰਡੇ)-ਭਾਰਤੀ ਜਨਤਾ ਪਾਰਟੀ ਦੇ ਸਮਾਲਸਰ ਤੋਂ ਸੀਨੀਅਰ ਨੇਤਾ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਨੇ ਹਲਕੇ 'ਚ ਦਿਨੋਂ ਦਿਨ ਵੱਧ ਰਹੀਆਂ ਚੋਰੀਆਂ ਸਬੰਧੀ ਜ਼ਿਲ੍ਹਾ ਪ੍ਰਧਾਨ ਹਰਜੋਤ ਕਮਲ ਨਾਲ ਗੱਲਬਾਤ ਕੀਤੀ | ਉਨ੍ਹਾਂ ਹਰਜੋਤ ਕਮਲ ਨੂੰ ਦੱਸਿਆ ਕਿ ਇਸ ਹਲਕੇ 'ਚ ਨਸ਼ਿਆਂ ਦਾ ਜਾਲ ਫੈਲਿਆ ਹੋਇਆ ਹੈ ਤੇ ਦਿਨੋਂ ਦਿਨ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿਚ ਫਸਦੇ ਜਾ ਰਹੇ ਹਨ | ਨਸ਼ਿਆਂ ਦੀ ਪੂਰਤੀ ਲਈ ਹੀ ਇਹ ਨੌਜਵਾਨ ਹੁਣ ਦਿਨ ਦਿਹਾੜੇ ਚੋਰੀਆਂ ਦੀਆਂ ਵਾਰਦਾਤਾਂ ਕਰਨ ਲੱਗ ਪਏ ਹਨ | ਚੋਰਾਂ ਦੀ ਦਹਿਸ਼ਤ ਕਾਰਨ ਲੋਕਾਂ ਦਾ ਜੀਣਾ ਹਰਾਮ ਹੋਇਆ ਪਿਆ ਹੈ | ਇਸ ਮੌਕੇ ਉਨ੍ਹਾਂ ਨੇ ਦਿਨੋ ਦਿਨ ਸਮਾਲਸਰ 'ਚ ਹਲਕਾਏ ਕੁੱਤਿਆਂ ਵਲੋਂ ਲੋਕਾਂ ਉੱਪਰ ਵੱਧ ਰਹੇ ਹਮਲਿਆਂ ਬਾਰੇ ਵੀ ਚਿੰਤਾ ਜਾਹਿਰ ਕੀਤੀ | ਉਨ੍ਹਾਂ ਦੱਸਿਆ ਕਿ ਕੁੱਤਿਆਂ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਇਸ ਮੌਕੇ ਕੁਲਵੰਤ ਸਿੰਘ ਆਦੀਵਾਲ ਪ੍ਰਧਾਨ ਮੰਡਲ ਭਲੂਰ, ਸੁਖਬੀਰ ਸਿੰਘ ਪ੍ਰਧਾਨ ਮੰਡਲ ਸਮਾਧ ਭਾਈ, ਚਮਨ ਲਾਲ ਪ੍ਰਧਾਨ ਮੰਡਲ ਸਮਾਲਸਰ, ਦੀਪਕ ਤਲਵਾੜ ਪ੍ਰਧਾਨ ਮੰਡਲ ਬਾਘਾ ਪੁਰਾਣਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ ਵਲੋਂ ਜ਼ਿਮਨੀ ਚੋਣ 'ਚ ਪ੍ਰਚਾਰ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨਾ, ਪੰਜਾਬ ਨਾਲ ਸ਼ਰੇਆਮ ਧੱਕੇਸ਼ਾਹੀ-ਕਾਲੇਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।