23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

'ਆਪ' ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ ਵਲੋਂ ਜ਼ਿਮਨੀ ਚੋਣ 'ਚ ਪ੍ਰਚਾਰ

ਅਜੀਤ ਡੈਸਕ 08-11-2025
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-'ਆਪ' ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ ਤਰਨਤਾਰਨ ਜ਼ਿਮਨੀ ਚੋਣ ਵਿਚ 'ਆਪ' ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ ਤੇ ਉਹ ਵੋਟਰਾਂ ਨਾਲ ਘਰ ਘਰ ਜਾ ਕੇ ਰਾਬਤਾ ਪੈਦਾ ਕਰਕੇ 'ਆਪ' ਦੇ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਹਨ | ਗੱਲਬਾਤ ਕਰਦਿਆਂ ਪ੍ਰੇਮ ਚੰਦ ਚੱਕੀ ਵਾਲੇ ਨੇ ਦੱਸਿਆ ਕਿ ਤਰਨਤਾਰਨ ਜ਼ਿਮਨੀ ਚੋਣ ਵਿਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਡੇ ਫ਼ਰਕ ਨਾਲ ਜਿੱਤਣਗੇ ਤੇ ਹਰਮੀਤ ਸਿੰਘ ਸੰਧੂ ਇਕ ਸੁਲਝੇ ਤੇ ਇਮਾਨਦਾਰ ਉਮੀਦਵਾਰ ਹਨ ਤੇ ਉਹ ਪਹਿਲਾਂ ਵੀ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਹਲਕੇ ਦੇ ਲੋਕਾਂ ਵਿਚ ਉਨ੍ਹਾਂ ਦੀ ਹਰਮਨ ਪਿਆਰਤਾ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕਪੱਖੀ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ ਤੇ ਹਲਕਾ ਤਰਨਤਾਰਨ ਦੇ ਲੋਕ ਜ਼ਿਮਨੀ ਚੋਣ ਵਿਚ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾਉਣਗੇ | ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਦੀ ਤਰਨਤਾਰਨ ਦੀ ਜ਼ਿਮਨੀ ਚੋਣ ਦੀ ਜਿੱਤ ਸਾਲ 2027 ਦੀਆਂ ਚੋਣਾਂ ਦਾ ਵੀ ਮੁੱਢ ਬੰਨ੍ਹੇਗੀ ਤੇ ਆਪ ਪਾਰਟੀ ਦੁਬਾਰਾ ਸਰਕਾਰ ਬਣਾਏਗੀ | ਇਸ ਮੌਕੇ ਕੌਂਸਲਰ ਕੁਲਵਿੰਦਰ ਸਿੰਘ ਚੱਕੀਆਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਿਰਾਂ ਤੇ ਪਿੰਡਾਂ ਵਿਚ ਸੀਮਾਨ ਦਾ ਅਣਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ, ਵਰਤਣ, ਵੇਚਣ 'ਤੇ ਪਾਬੰਦੀ ਅਗਲੀ ਖ਼ਬਰ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਨੇ ਜ਼ਿਲ੍ਹਾ ਪ੍ਰਧਾਨ ਹਰਜੋਤ ਕਮਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।