23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਭਾਰਤੀ ਮਹਿਲਾ ਕਿ੍ਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੇ ਪਿਤਾ ਦਾ ਪੰਜਾਬ ਨੈਸ਼ਨਲ ਬੈਂਕ ਵਲੋਂ ਸਨਮਾਨ

ਅਜੀਤ ਡੈਸਕ 08-11-2025
ਮੋਗਾ, 7 ਨਵੰਬਰ (ਅਸ਼ੋਕ ਬਾਂਸਲ)-ਭਾਰਤੀ ਕਿ੍ਕਟ ਮਹਿਲਾ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਜਿੱਥੇ ਮਹਿਲਾਵਾਂ ਨੇ ਭਾਰਤ ਦਾ ਵਿਸ਼ਵ ਵਿਚ ਨਾਮ ਉੱਚਾ ਕੀਤਾ ਹੈ, ਉੱਥੇ ਹੀ ਉਨ੍ਹਾਂ ਨੇ ਆਪਣੇ ਮਾਤਾ ਪਿਤਾ ਦਾ ਨਾਮ ਉੱਚਾ ਕੀਤਾ ਹੈ | ਭਾਰਤੀ ਕਿ੍ਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਜੋ ਮੋਗਾ ਦੀ ਜੰਮਪਲ ਹੈ, ਜਿਸ ਦੇ ਮਾਤਾ ਪਿਤਾ ਨੂੰ ਹਰ ਪਾਸਿਉਂ ਸ਼ਹਿਰ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਅੱਜ ਮੋਗਾ ਦੇ ਪੰਜਾਬ ਨੈਸ਼ਨਲ ਬੈਂਕ ਫ਼ਿਰੋਜਪੁਰ ਰੋਡ ਮੋਗਾ ਦੀ ਬਰਾਂਚ ਵਲੋਂ ਬੈਂਕ ਦੇ ਮੈਨੇਜਰ ਨਰਿੰਦਰ ਕੁਮਾਰ ਦੀ ਅਗਵਾਈ ਵਿਚ ਖਿਡਾਰੀ ਹਰਮਨਪ੍ਰੀਤ ਕੌਰ ਦੇ ਪਿਤਾ ਹਰਮਿੰਦਰ ਸਿੰਘ ਦਾ ਬੈਂਕ ਪੁੱਜਣ 'ਤੇ ਬੁੱਕੇ ਦੇ ਕੇ ਸਨਮਾਨ ਕੀਤਾ | ਇਸ ਮੌਕੇ ਬੈਂਕ ਦੇ ਮੈਨੇਜਰ ਨਰਿੰਦਰ ਕੁਮਾਰ ਨੇ ਆਖਿਆ ਕਿ ਸਾਡੀ ਮੋਗਾ ਦੀ ਧਰਤੀ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਸਾਡੇ ਸ਼ਹਿਰ ਦੀ ਇਕ ਲੜਕੀ ਨੇ ਭਾਰਤੀ ਕਿ੍ਕਟ ਟੀਮ ਦੀ ਕਪਤਾਨੀ ਕਰਦੇ ਹੋਏ ਵਰਲਡ ਕੱਪ ਜਿੱਤਿਆ | ਇਸ ਮੌਕੇ ਉਨ੍ਹਾਂ ਆਖਿਆ ਕਿ ਹਰਮਨਪ੍ਰੀਤ ਕੌਰ ਦਾ ਮੋਗਾ ਪੁੱਜਣ 'ਤੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਬੈਂਕ ਦੇ ਅਧਿਕਾਰੀ ਅੰਕਿਤ ਅਰੋੜਾ, ਭਰਤ ਸਿੰਗਲਾ, ਅਮਨਦੀਪ ਸ਼ਰਮਾ, ਰਜਨੀ ਗੁਪਤਾ, ਪਵਨਦੀਪ ਕੌਰ, ਭਾਵਨਾ, ਜੋਤੀ ਬਾਂਸਲ, ਯਾਦਵਿੰਦਰ ਕੁਮਾਰ ਤੇ ਹੋਰ ਬੈਂਕ ਦੇ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਵਿਦਿਆਰਥੀਆਂ ਨੇ ਕਾਪੀਆਂ ਸਾੜੀਆਂ ਅਗਲੀ ਖ਼ਬਰ ਸ਼ਹਿਰਾਂ ਤੇ ਪਿੰਡਾਂ ਵਿਚ ਸੀਮਾਨ ਦਾ ਅਣਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ, ਵਰਤਣ, ਵੇਚਣ 'ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।