23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ- ਡਾ. ਐਬਜੀਤ ਸਿੰਘ ਗਿੱਲ

ਅਜੀਤ ਡੈਸਕ 08-11-2025
ਕਿਸ਼ਨਪੁਰਾ ਕਲਾਂ, 7 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਅੱਜ ਵੱਡੀ ਗਿਣਤੀ ਪਿੰਡਾਂ ਸ਼ਹਿਰਾਂ ਅੰਦਰ ਲੋਕ ਡੇਂਗੂ ਦੀ ਲਪੇਟ ਵਿਚ ਆ ਰਹੇ ਹਨ | ਜਿਸ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਬਚਾਅ ਲਈ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ | ਇਹ ਪ੍ਰਗਟਾਵਾ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਸਰਕਾਰੀ ਹਸਪਤਾਲ ਦੇ ਐਮ. ਬੀ.ਬੀ.ਐਸ. ਡਾ. ਅਬੈਜੀਤ ਸਿੰਘ ਗਿੱਲ ਨੇ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਡੇਂਗੂ ਏਡੀਜ਼ ਏ.ਜੀ.ਪੀ.ਟੀ. ਮੱਛਰ ਤੋਂ ਫੈਲਣ ਵਾਲੀ ਬਿਮਾਰੀ ਹੈ | ਡੇਂਗੂ ਦਾ ਲਾਰਵਾ ਇਕੱਠੇ ਹੋਏ ਸਾਫ਼ ਪਾਣੀ ਤੇ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ | ਡੇਂਗੂ ਫੈਲਾਉਣ ਵਾਲਾ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਜਿਵੇਂ ਪਾਣੀ ਦੀਆਂ ਟੈਂਕੀਆਂ, ਕੂਲਰਾਂ ਅਤੇ ਫ਼ਰਿਜਾਂ ਦੀਆਂ ਟਰੇਆਂ, ਖਾਲੀ ਟਾਇਰ, ਗਮਲਿਆਂ, ਟੁੱਟੇ ਹੋਏ ਬਰਤਨ ਅਤੇ ਪਾਣੀ ਦੀਆਂ ਡਰੰਮਾਂ ਵਿਚ ਪੈਦਾ ਹੁੰਦਾ ਹੈ | ਇਸ ਨਾਲ ਬੁਖ਼ਾਰ ਵਿਚ ਆਮ ਤੌਰ ਤੇ ਪਲੇਟ ਲੇਟਸ ਘੱਟ ਜਾਂਦੇ ਹਨ ਅਤੇ ਮਰੀਜ਼ ਘਬਰਾ ਜਾਂਦਾ ਹੈ | ਡਾ. ਗਿੱਲ ਨੇ ਦੱਸਿਆ ਕਿ ਇਹੋ ਲੱਛਣ ਹੋਣ ਤੇ ਮਰੀਜ਼ ਨੂੰ ਵੱਧ ਤੋਂ ਵੱਧ ਤਰਲ ਪਦਾਰਥ ਜਿਵੇਂ ਨਾਰੀਅਲ ਪਾਣੀ, ਨਿੰਬੂ ਪਾਣੀ ਅਤੇ ਜੂਸ ਤੋਂ ਇਲਾਵਾ ਦਿਨ ਵਿਚ ਘੱਟੋ ਘੱਟ ਦੋ ਲੀਟਰ ਪਾਣੀ ਪੀਣਾ ਚਾਹੀਦਾ ਹੈ ਅਤੇ ਆਰਾਮ ਕਰਨਾ ਚਾਹੀਦਾ ਹੈ | ਸਾਨੂੰ ਪੂਰੀ ਬਾਂਹ ਦੇ ਕੱਪੜੇ, ਮੱਛਰਦਾਨੀ, ਮੱਛਰ ਨੂੰ ਮਾਰਨ ਵਾਲੀ ਦਵਾਈ ਅਤੇ ਮੱਛਰ ਭਜਾਉਣ ਵਾਲੀ ਕਰੀਮ ਦਾ ਪ੍ਰਯੋਗ ਕਰਨਾ ਚਾਹੀਦਾ ਹੈ | ਉਪਰੋਕਤ ਸਾਵਧਾਨੀਆਂ ਵਰਤ ਕੇ ਹੀ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਸੁਰਜੀਤ ਸਿੰਘ ਬੈਲਟਾਂ ਵਾਲਿਆਂ ਨਮਿਤ ਪਾਠ ਦਾ ਭੋਗ ਭਲਕੇ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਵਿਦਿਆਰਥੀਆਂ ਨੇ ਕਾਪੀਆਂ ਸਾੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।