23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਗੁਰਦੁਆਰਾ ਜਸਪਲਾਣਾ ਸਾਹਿਬ ਸੇਖਾ ਕਲਾਂ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਅਜੀਤ ਡੈਸਕ 08-11-2025
ਠੱਠੀ ਭਾਈ, 7 ਨਵੰਬਰ (ਜਗਰੂਪ ਸਿੰਘ ਮਠਾੜੂ)-ਗੁਰਦੁਆਰਾ ਜਸਪਲਾਣਾ ਸਾਹਿਬ ਸੇਖਾ ਕਲਾਂ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਸੰਦੀਪ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਲੇਬੀਆਂ ਦਾ ਲੰਗਰ ਲਗਾਉਣ ਵਾਲੀ ਮੈਡਮ ਪ੍ਰਵੀਨ ਕੌਰ ਸਰੀ ਤੇ ਸੇਬਾਂ ਦੀ ਸੇਵਾ ਕਰਨ ਵਾਲੇ ਸੁਖਵੀਰ ਸਿੰਘ ਸੁੱਖਾ ਕੈਨੇਡੀਅਨ ਦਾ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮੈਡਮ ਪ੍ਰਵੀਨ ਕੌਰ ਸਰੀ ਅਤੇ ਸੁਖਵੀਰ ਸਿੰਘ ਸੁੱਖਾ ਕੈਨੇਡੀਅਨ ਹਮੇਸ਼ਾ ਗੁਰੂ ਘਰ ਦੀ ਸੇਵਾ ਵਿਚ ਅੱਗੇ ਰਹਿੰਦੇ ਹਨ ਤੇ ਉਨ੍ਹਾਂ ਦੀ ਇਹ ਭਗਤੀ ਤੇ ਸੇਵਾ ਭਾਵਨਾ ਹੋਰਾਂ ਲਈ ਪੇ੍ਰਰਨਾ ਦਾ ਸਰੋਤ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮਾਜ ਸੇਵੀ ਸੁਖਦੇਵ ਸਿੰਘ ਸਿੱਧੂ, ਕੇਸ਼ਵ ਸ਼ਰਮਾ ਭਦੌੜ, ਪਵਨ ਫ਼ਰੀਦਕੋਟ, ਹਰਨੇਕ ਸਿੰਘ ਰਾਜਾ, ਸਤਨਾਮ ਸਿੰਘ ਆਦਿ ਸੰਗਤਾਂ ਹਾਜ਼ਰ ਸਨ, ਜਿਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਤੇ ਲੰਗਰ ਛਕਿਆ |
ਪਿਛਲੀ ਖ਼ਬਰ ਕੇ.ਕੇ. ਕਲੱਬ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਦੀਆਂ ਐਨ.ਸੀ.ਸੀ. ਕੈਡਿਟਸ ਨੇ ਸਾਲਾਨਾ ਸਿਖਲਾਈ ਕੈਂਪ 'ਚ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।