23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕੇ.ਕੇ. ਕਲੱਬ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

ਅਜੀਤ ਡੈਸਕ 08-11-2025
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਕੇ.ਕੇ. ਕਲੱਬ ਨੇਚਰ ਪਾਰਕ ਮੋਗਾ ਵਲੋਂ ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਚਰ ਪਾਰਕ ਸਾਹਮਣੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਗਦੀਸ਼ ਛਾਬੜਾ ਸਾਬਕਾ ਚੇਅਰਮੈਨ, ਸੀ. ਮੈਂਬਰ ਸੁਖਜਿੰਦਰ ਸਿੰਘ ਕਾਕਾ ਬਲਖੰਡੀ, ਸੀ. ਮੈਂਬਰ ਕੁਲਵੰਤ ਸਿੰਘ ਦਾਨੀ ਨੇ ਦੱਸਿਆ ਕਿ ਅੱਜ 7 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਐਤਵਾਰ ਨੂੰ ਸਵੇਰੇ 10:30 ਵਜੇ ਪੈਣਗੇ | ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ 9 ਨਵੰਬਰ ਨੂੰ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਪੁੱਜ ਕੇ ਵੱਧ ਤੋ ਵੱਧ ਲਾਹਾ ਲੈਣ |
ਪਿਛਲੀ ਖ਼ਬਰ ਆਤਮ ਨਿਰਭਰ ਭਾਰਤ ਤਹਿਤ ਮੋਗਾ ਵਿਚ ਕਰਵਾਇਆ ਸੰਮੇਲਨ ਅਗਲੀ ਖ਼ਬਰ ਗੁਰਦੁਆਰਾ ਜਸਪਲਾਣਾ ਸਾਹਿਬ ਸੇਖਾ ਕਲਾਂ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।