23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਆਤਮ ਨਿਰਭਰ ਭਾਰਤ ਤਹਿਤ ਮੋਗਾ ਵਿਚ ਕਰਵਾਇਆ ਸੰਮੇਲਨ

ਅਜੀਤ ਡੈਸਕ 08-11-2025
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਆਤਮ ਨਿਰਭਰ ਭਾਰਤ ਤਹਿਤ ਜਨ ਸੰਮੇਲਨ ਕਰਵਾਇਆ ਗਿਆ, ਜਿਸ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੀ ਪ੍ਰਦੇਸ਼ ਸਕੱਤਰ ਰੇਨੂੰ ਥਾਪਰ ਮੁੱਖ ਪ੍ਰਵਕਤਾ ਦੇ ਰੂਪ ਵਿਚ ਹਾਜ਼ਰ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਰੇਨੂੰ ਥਾਪਰ ਨੇ ਕਿਹਾ ਕਿ ਭਾਰਤ ਅੱਜ ਆਤਮ ਨਿਰਭਰਤਾ ਦੀ ਦਿਸ਼ਾ ਵਿਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਜਿਸ ਗਤੀ ਨਾਲ ਤਰੱਕੀ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ, ਉਹ ਆਉਣ ਵਾਲੇ ਸਮੇਂ ਵਿਚ ਭਾਰਤ ਨੂੰ 2030 ਤੱਕ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥ-ਵਿਵਸਥਾ ਬਣਾ ਦੇਣਗੇ | ਰੇਨੂੰ ਥਾਪਰ ਨੇ ਕਿਹਾ ਕਿ ਅੱਜ ਹਰ ਭਾਰਤੀ ਨੂੰ ਮਾਣ ਹੋਣਾ ਚਾਹੀਦਾ ਹੈ ਕਿ ਭਾਰਤ ਦੁਨੀਆ ਦੇ ਮੰਚ 'ਤੇ ਇਕ ਮਜ਼ਬੂਤ ਅਤੇ ਫ਼ੈਸਲਾ ਸੁਣਾਉਣ ਵਾਲੀ ਭੂਮਿਕਾ ਨਿਭਾ ਰਿਹਾ ਹੈ |
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ | ਇਸ ਮੌਕੇ ਜ਼ਿਲ੍ਹਾ ਭਾਜਪਾ ਮਹਾਂਮੰਤਰੀ ਮੁਖ਼ਤਿਆਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਆਤਮ ਨਿਰਭਰ ਭਾਰਤ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਕੈਪਟਨ ਅਮਰਜੀਤ ਸਿੰਘ ਕੋਕਰੀ ਨੇ ਸਟੇਜ ਦਾ ਸੰਚਾਲਨ ਕੀਤਾ | ਇਸ ਮੌਕੇ ਮੰਡਲ ਪ੍ਰਧਾਨ ਤੇਜਵੀਰ ਸਿੰਘ, ਉਮਕਾਂਤ ਰਾਏ, ਭੁਪਿੰਦਰ ਹੈਪੀ, ਲਖਵੰਤ ਸਿੰਘ ਸਾਫੂਵਾਲਾ, ਗੁਰਤੇਜ ਸਿੰਘ ਖੁਖਰਾਣਾ, ਅਮਰਜੀਤ ਸਿੰਘ ਥੰਮਣਵਾਲਾ, ਹੈਪੀ ਪੁਰੀ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ ਜੀਤਾ, ਇਕਬਾਲ ਸਿੰਘ, ਹਰਵਿੰਦਰ ਸਿੰਘ, ਹਰਦੇਵ ਸਿੰਘ ਡਗਰੂ, ਸਟੀਫਨਪਾਲ, ਅਮਨਦੀਪ ਕੌਰ ਲੰਢੇਕੇ, ਸ਼ਸ਼ੀਕਾਂਤ, ਗੁਰਚਰਨ ਸਿੰਘ ਗਾਨੂੰ, ਵਿੱਕੀ ਧੱਲੇਕੇ, ਸਤਿੰਦਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਿਖੇ ਸਮਾਗਮ ਅਗਲੀ ਖ਼ਬਰ ਕੇ.ਕੇ. ਕਲੱਬ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।