23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਗੁਰਸ਼ਬਦ ਪ੍ਰਚਾਰ ਮਿਸ਼ਨ ਤਹਿਤ ਦੋ ਰੋਜ਼ਾ ਗੁਰਮਤਿ ਕੀਰਤਨ ਸਮਾਗਮ ਅੱਜ ਤੋਂ-ਪਿ੍ੰਸੀਪਲ ਸੁਖਵੰਤ ਸਿੰਘ ਜਵੱਦੀ ਵਾਲੇ

ਅਜੀਤ ਡੈਸਕ 08-11-2025
ਮੋਗਾ, 7 ਨਵੰਬਰ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ, ਚੀਫ਼ ਐਡਵਾਈਜ਼ਰ ਭੁਪਿੰਦਰ ਸਿੰਘ ਬਬਲੂ ਕੰਡਾ ਤੇ ਅਹੁਦੇਦਾਰਾਂ ਵਲੋਂ ਗੁਰਸ਼ਬਦ ਪ੍ਰਚਾਰ ਮਿਸ਼ਨ ਤਹਿਤ ਦੋ ਰੋਜ਼ਾ ਗੁਰਮਤਿ ਸਮਾਗਮ 8 ਤੇ 9 ਨਵੰਬਰ ਦਿਨ ਸਨਿਚਰਵਾਰ ਤੇ ਐਤਵਾਰ ਸ਼ਾਮ 5:30 ਵਜੇ ਤੋਂ ਰਾਤ 10 ਵਜੇ ਤੱਕ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ | ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਪਿ੍ੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ ਵਾਲੇ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਦੋ ਰੋਜ਼ਾ ਧਾਰਮਿਕ ਸਮਾਗਮ ਵਿਚ ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਭਾਈ ਹਰਜੋਤ ਸਿੰਘ ਜ਼ਖ਼ਮੀ ਜਲੰਧਰ ਵਾਲੇ, ਭਾਈ ਅੰਮਿ੍ਤਪਾਲ ਸਿੰਘ, ਵਿਦਿਆਰਥੀ ਬਾਬਾ ਸੁੱਚਾ ਸਿੰਘ ਸੰਗੀਤ ਅਕੈਡਮੀ ਜੰਡਿਆਲਾ ਗੁਰੂ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਕੋਹਾੜ ਵਾਲਾ, ਭਾਈ ਸੰਦੀਪ ਸਿੰਘ ਦੋਵੇਂ ਹਜ਼ੂਰੀ ਰਾਗੀ ਦਰਬਾਰ ਸਾਹਿਬ ਸਮੇਤ ਧਾਰਮਿਕ ਸ਼ਖ਼ਸੀਅਤਾਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਘਰ ਨਾਲ ਜੋੜਨਗੇ | ਇਸ ਮੌਕੇ ਪਿ੍ੰਸੀਪਲ ਸੁਖਵੰਤ ਸਿੰਘ ਜਵੱਦੀ ਵਾਲੇ, ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ, ਚੀਫ਼ ਐਡਵਾਈਜ਼ਰ ਭੁਪਿੰਦਰ ਸਿੰਘ ਬਬਲੂ, ਕੋਆਰਡੀਨੇਟਰ ਐਡਵੋਕੇਟ ਸਰਬਜੀਤ ਸਿੰਘ, ਜਨਰਲ ਸਕੱਤਰ ਬਲਜਿੰਦਰ ਸਹਿਗਲ, ਕੋਆਰਡੀਨੇਟਰ ਸਤਨਾਮ ਸਿੰਘ ਬੀ.ਏ., ਜਸਵਿੰਦਰ ਸਿੰਘ ਜੱਸੀ, ਮਨਜੀਤ ਸਿੰਘ ਮਿੰਦੀ, ਭਾਈ ਚਰਨ ਸਿੰਘ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਦੀ ਅਗਵਾਈ ਵਿਚ ਪਿੰਡ/ਵਾਰਡ ਕਮੇਟੀਆਂ ਦੀ ਟਰੇਨਿੰਗ ਮੀਟਿੰਗ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਿਖੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।