23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਡੇਰਾ ਸਮਾਧਾਂ ਅਜੀਤਵਾਲ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਅਜੀਤ ਡੈਸਕ 08-11-2025
ਅਜੀਤਵਾਲ, 7 ਨਵੰਬਰ (ਹਰਦੇਵ ਸਿੰਘ ਮਾਨ)-ਨਿਰਮਲ ਆਸ਼ਰਮ ਡੇਰਾ ਸਮਾਧਾਂ ਅਜੀਤਵਾਲ ਵਿਖੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਨਗਰ ਤੇ ਇਲਾਕਾ ਵਾਸੀ ਸੰਗਤਾਂ ਵਲੋਂ ਬਹੁਤ ਸ਼ਰਧਾ ਭਾਵਨਾ ਨਾਲ ਕਰਵਾਏ ਗਏ | ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਦੇ ਸੇਵਾ ਪ੍ਰਬੰਧਾਂ ਹੇਠ ਤਿੰਨ ਦਿਨਾਂ ਧਾਰਮਿਕ ਸਮਾਗਮਾਂ ਦੌਰਾਨ ਸਾਰੇ ਅਸਥਾਨ ਨੂੰ ਅਲੌਕਿਕ ਦੀਪ ਮਾਲਾ ਨਾਲ ਸਜਾਇਆ ਗਿਆ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਇਨ੍ਹਾਂ ਸਮਾਗਮਾਂ ਦੌਰਾਨ ਅਸਥਾਨ ਦੇ ਹਜੂਰੀ ਰਾਗੀ ਭਾਈ ਬਿਕਰਮ ਸਿੰਘ, ਭਾਈ ਪਰਮਜੀਤ ਸਿੰਘ ਦੇ ਰਾਗੀ ਜਥੇ ਵਲੋਂ ਅੰਮਿ੍ਤ ਵੇਲੇ ਆਸਾ ਦੀ ਵਾਰ ਸਮੇਤ ਗੁਰਬਾਣੀ ਕੀਰਤਨ ਤੇ ਸ਼ਾਮ ਨੂੰ ਵੀ ਸੰਗਤਾਂ ਨੂੰ ਗੁਰਬਾਣੀ ਕਥਾ-ਕੀਰਤਨ ਸਰਵਣ ਕਰਵਾਇਆ ਗਿਆ | ਭੋਗ ਉਪਰੰਤ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ | ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸੰਤ ਬਲਵਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਮਨੁੱਖਤਾ ਦੇ ਭਲੇ ਲਈ ਬਤੀਤ ਹੋਇਆ, ਉਨ੍ਹਾਂ ਮਨੁੱਖੀ ਜੀਵਾਂ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਉਪਦੇਸ਼ ਦਿੰਦਿਆਂ ਜੀਵਨ ਸਫਲ ਕਰਨ ਦੀ ਸਿੱਖਿਆ ਦਿੱਤੀ, ਗੁਰੂ ਸਾਹਿਬਾਨ ਵਲੋਂ ਦਿੱਤੇ ਸਾਂਝੀਵਾਲਤਾ ਦੇ ਉਪਦੇਸ਼ ਦੀ ਮੌਜੂਦਾ ਦੌਰ ਅੰਦਰ ਬਹੁਤ ਲੋੜ ਹੈ ਜਿਸ 'ਤੇ ਅਮਲ ਕਰਕੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦਿਆਂ ਸਾਨੂੰ ਮਨੁੱਖਤਾ ਦੇ ਭਲੇ ਲਈ ਯਤਨ ਕਰਨੇ ਚਾਹੀਦੇ ਹਨ ਤੇ ਦੀਨ ਦੁਖੀਆਂ ਦੀ ਸੇਵਾ ਲਈ ਸਮਾਂ ਕੱਢਣਾ ਚਾਹੀਦਾ ਹੈ | ਇਸ ਦੌਰਾਨ ਨਗਰ ਤੇ ਇਲਾਕਾ ਵਾਸੀ ਸੰਗਤਾਂ ਨੇ ਹਾਜ਼ਰੀਆਂ ਲਗਵਾਈਆਂ |
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦਾ ਸਾਲਾਨਾ ਸਮਾਗਮ 10 ਨੂੰ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਦੀ ਅਗਵਾਈ ਵਿਚ ਪਿੰਡ/ਵਾਰਡ ਕਮੇਟੀਆਂ ਦੀ ਟਰੇਨਿੰਗ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।