ਬੱਧਨੀ ਕਲਾਂ, 18 ਨਵੰਬਰ (ਸੰਜੀਵ ਕੋਛੜ)-ਸੁਖਮੰਦਰ ਸਿੰਘ ਬਰਾੜ ਸਾਬਕਾ ਪੰਚ ਲੋਪੋ ਦੇ ਬਹੁਤ ਹੀ ਸਤਿਕਾਰਯੋਗ ਮਾਤਾ ਸਰਦਾਰਨੀ ਮੁਖਤਿਆਰ ਕੌਰ ਬਰਾੜ ਤਕਰੀਬਨ (95 ਸਾਲ) ਜੋ ਬੀਤੇ ਦਿਨ ਅਚਾਨਕ ਸਦੀਂਵੀ ਵਿਛੋੜਾ ਦੇ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ 'ਚ ਜਿੱਥੇ ਅਨੇਕਾਂ ਹੀ ਸਨੇਹੀਆਂ, ਨਗਰ ਨਿਵਾਸੀਆਂ ਵਲੋਂ ਫੋਨ ਰਾਹੀਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ, ਉੱਥੇ ਹੀ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਜਥੇਦਾਰ ਬਲਦੇਵ ਸਿੰਘ ਮਾਣੰੂਕੇ, ਅਮਰਜੀਤ ਸਿੰਘ ਲੰਢੇਕੇ ਸਾਬਕਾ ਜ਼ਿਲ੍ਹਾ ਪ੍ਰਧਾਨ, ਹਰਭੁਪਿੰਦਰ ਸਿੰਘ ਲਾਡੀ ਬੁੱਟਰ ਸਾਬਕਾ ਚੇਅਰਮੈਨ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਖਣਮੱੁਖ ਭਾਰਤੀ ਪੱਤੋ ਸ਼ਹਿਰੀ ਜ਼ਿਲ੍ਹਾ ਪ੍ਰਧਾਨ, ਗੁਰਮੇਲ ਸਿੰਘ ਸਰਪੰਚ ਤਖਤੂਪੁਰਾ, ਪਿ੍ੰਸੀਪਲ ਸੁਖਚੈਨ ਸਿੰਘ ਨਿਹਾਲ ਸਿੰਘ ਵਾਲਾ, ਜਗਸੀਰ ਸਿੰਘ ਸਰਪੰਚ, ਧਰਮਿੰਦਰ ਸਿੰਘ ਸੋਨੀ, ਹਾਕਮ ਸਿੰਘ, ਹਰਮੰਦਰ ਸਿੰਘ ਰਾਮਾ, ਐਡਵੋਕੇਟ ਅਮਰਿੰਦਰ ਸਿੰਘ ਸੋਢੀ, ਹਰਜਿੰਦਰ ਸਿੰਘ ਕੁੱਸਾ, ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ, ਸੁਖਚੈਨ ਸਿੰਘ ਧਾਲੀਵਾਲ ਪ੍ਰਧਾਨ, ਗੁਰਪਾਲ ਸਿੰਘ ਫੌਜੀ, ਗਿਆਨੀ ਅਵਤਾਰ ਸਿੰਘ ਆਦਿ ਤੋਂ ਇਲਾਵਾ ਰਾਜਸੀ, ਧਾਰਮਿਕ ਜਥੇਬੰਦੀਆਂ ਦੇ ਆਗੂ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਸੁਖਮੰਦਰ ਸਿੰਘ ਬਰਾੜ ਸਾਬਕਾ ਪੰਚ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |