30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 19-11-2025
ਕਿਸ਼ਨਪੁਰਾ ਕਲਾਂ, 18 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਤੇ ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ ਦੀ ਅਗਵਾਈ ਹੇਠ ਕਿਸ਼ਨਪੁਰਾ ਕਲਾਂ ਦੇ ਬੱਸ ਸਟੈਂਡ 'ਤੇ ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੇ ਸਬੰਧ 'ਚ ਅਰਥੀਆਂ ਫੂਕੀਆਂ ਗਈਆਂ ਹਨ | ਉਨ੍ਹਾਂ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਹੋਏ ਨੁਕਸਾਨ ਦੀ ਭਰਵਾਈ ਕਰਨ, ਬਿਜਲੀ ਬੋਰਡ ਨੂੰ ਨਿੱਜੀ ਹੱਥਾਂ ਵਿਚ ਨਾ ਦੇਣ, ਚਿੱਪ ਵਾਲੇ ਮੀਟਰ ਨਾ ਲਾਉਣ ਦੀ ਵੀ ਮੰਗ ਕੀਤੀ | ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਜੋ ਕਿਸਾਨਾਂ ਉੱਪਰ ਪਰਾਲੀ ਨੂੰ ਅੱਗ ਲਾਉਣ ਦੇ ਪਰਚੇ ਪਾਏ ਹੋਏ ਹਨ, ਉਹ ਤੁਰੰਤ ਰੱਦ ਕੀਤੇ ਜਾਣ | ਇਸ ਮੌਕੇ ਨੰਬਰਦਾਰ ਬੂਟਾ ਸਿੰਘ, ਸੁਖਵਿੰਦਰ ਸਿੰਘ ਕਾਲੂ, ਦਰਸ਼ਨ ਸਿੰਘ ਮਾਨ, ਕਿੰਦਾ ਕਹਾਨੇਕਾ, ਜੋਧਾ ਸਿੰਘ, ਬਿੰਦਰ ਸਿੰਘ, ਗੁਰਜੰਟ ਸਿੰਘ, ਬਿੱਲੂ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਪਰਿੰਗ ਡਿਊ ਸਕੂਲ 'ਚ ਸਾਇੰਸ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਸੁਖਮੰਦਰ ਸਿੰਘ ਬਰਾੜ ਸਾਬਕਾ ਪੰਚ ਲੋਪੋ ਤੇ ਪਰਿਵਾਰ ਨਾਲ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਕੀਤਾ ਦੁੱਖ ਸਾਂਝਾ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।