30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 25 ਨਵੰਬਰ ਤੱਕ ਮਨਾਇਆ ਜਾਵੇਗਾ-ਬੰਟੀ <br/>

ਅਜੀਤ ਡੈਸਕ 19-11-2025
ਧਰਮਕੋਟ, 18 ਨਵੰਬਰ (ਪਰਮਜੀਤ ਸਿੰਘ)-ਤਿਲਕ ਜੰਝੂ ਦੇ ਰਾਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦਾ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਈ ਘਨੱਈਆ ਸੇਵਕ ਜੱਥਾ ਧਰਮਕੋਟ ਵਲੋਂ 25 ਨਵੰਬਰ ਤੱਕ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਘਨੱਈਆ ਸੇਵਕ ਜਥਾ ਦੇ ਮੁੱਖ ਸੇਵਾਦਾਰ ਭਾਈ ਇੰਦਰਪ੍ਰੀਤ ਸਿੰਘ ਬੰਟੀ ਨੇ ਦੱਸਿਆ ਕਿ 20 ਨਵੰਬਰ ਨੂੰ ਨਗਰ ਕੀਰਤਨ ਵਿਚ ਭਾਈ ਗੁਰਸੇਵਕ ਸਿੰਘ ਪ੍ਰੇਮੀ ਕਲਾਨੌਰ ਹਜ਼ੂਰੀ ਢਾਡੀ ਸ੍ਰੀ ਅਕਾਲ ਤਖਤ ਸਾਹਿਬ, ਢਾਡੀ ਭਾਈ ਜਗਦੀਪ ਸਿੰਘ ਵਡਾਲਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ 'ਤੇ ਚਾਨਣਾ ਪਾਉਣਗੇ | 22 ਨਵੰਬਰ ਨੂੰ ਭਾਈ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ, ਐਤਵਾਰ 23 ਨਵੰਬਰ ਨੂੰ ਭੋਗ ਉਪਰੰਤ ਦੀਵਾਨਾਂ ਵਿਚ ਕੀਰਤਨੀਏ ਭਾਈ ਹਰਪ੍ਰੀਤ ਸਿੰਘ, ਕਥਾ ਤੇ ਕੀਰਤਨ ਭਾਈ ਰਵਿੰਦਰ ਸਿੰਘ ਜੋਨੀ ਨਾਨਕਸਰ ਵਾਲੇ, ਕੀਰਤਨੀਏ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਦਮਦਮਾ ਸਾਹਿਬ, ਕੀਰਤਨੀਏ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸੋਮਵਾਰ 24 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕਵੀਸ਼ਰ ਭਾਈ ਪਿ੍ਤਪਾਲ ਸਿੰਘ ਬਰਗਾੜੀ ਵਾਲੇ, ਕਵੀਸ਼ਰ ਭਾਈ ਦਲਬੀਰ ਸਿੰਘ ਗਿੱਲ, ਕਵੀਸ਼ਰ ਮਨਜੀਤ ਸਿੰਘ ਸੋਹੀ, 25 ਨਵੰਬਰ ਮੰਗਲਵਾਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਰਾਤ 7 ਤੋਂ 10 ਵਜੇ ਤੱਕ ਢਾਡੀ ਭਾਈ ਸੁਖਦੇਵ ਸਿੰਘ ਚਮਕਾਰਾ, ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਆਪਣੀ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਸ਼ੁੱਕਰਵਾਰ 21 ਨਵੰਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ | ਸਨਿਚਰਵਾਰ 22 ਨਵੰਬਰ ਨੂੰ ਸੁੰਦਰ ਲਿਖਾਈ, ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਣਗੇ | ਇਸ ਪ੍ਰੋਗਰਾਮਾਂ 'ਚ ਵੱਡੀ ਗਿਣਤੀ ਵਿਚ ਸ਼ਹਿਰ ਤੇ ਨੇੜਲੇ ਪਿੰਡਾਂ ਦੀਆਂ ਸੰਗਤਾਂ ਗੁਰੂ ਘਰ ਦੇ ਦਰਸ਼ਨ ਅਤੇ ਗੁਰੂ ਘਰ ਦਾ ਜੱਸ ਸਰਵਣ ਕਰਨਗੀਆਂ |

ਪਿਛਲੀ ਖ਼ਬਰ ਅਕਾਲੀ ਦਲ ਅੰਮਿ੍ਤਸਰ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਦੀਨਾ ਸਾਹਿਬ ਵਿਖੇ 23 ਨੂੰ ਮਨਾਈ ਜਾਵੇਗੀ-ਇਮਾਨ ਸਿੰਘ ਮਾਨ <... ਅਗਲੀ ਖ਼ਬਰ ਸਪਰਿੰਗ ਡਿਊ ਸਕੂਲ 'ਚ ਸਾਇੰਸ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।