ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਅੰਮਿ੍ਤਸਰ ਅਕਾਲੀ ਦਲ ਜ਼ਿਲ੍ਹਾ ਮੋਗਾ ਇਕਾਈ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਪਿੰਡ ਲੰਢੇਕੇ ਵਿਖੇ ਹੋਈ ਜਿਸ 'ਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪੁੱਜੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਮਾਨ ਸਿੰਘ ਮਾਨ ਨੇ ਕਿਹਾ ਕਿ ਅੰਮਿ੍ਤਸਰ ਅਕਾਲੀ ਦਲ ਵਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮ ਸਬੰਧੀ ਵਿਸ਼ੇਸ਼ ਗੁਰਮਤਿ ਮੋਗਾ ਜ਼ਿਲ੍ਹਾ ਦੇ ਇਤਿਹਾਸਕ ਨਗਰ ਦੀਨਾ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅਸੀਂ ਵੱਡੇ ਭਾਗਾਂ ਵਾਲੇ ਹਾਂ ਜਿਨ੍ਹਾਂ ਨੂੰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਤਾਬਦੀ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਖ਼ਾਤਰ ਆਪਣਾ ਬਲੀਦਾਨ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਮੀਟਿੰਗ ਵਿਚ ਪੁੱਜੇ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ 23 ਨਵੰਬਰ ਨੂੰ ਦੀਨਾ ਸਾਹਿਬ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ | ਮੀਟਿੰਗ 'ਚ ਹਰਪ੍ਰੀਤ ਸਿੰਘ ਲੰਢੇਕੇ ਯੂਥ ਵਿੰਗ ਵਾਈਸ ਪ੍ਰਧਾਨ ਜ਼ਿਲ੍ਹਾ ਮੋਗਾ, ਸੁਖਦੇਵ ਸਿੰਘ ਲੰਢੇਕੇ, ਰੇਸ਼ਮ ਸਿੰਘ ਲੰਢੇਕੇ, ਕਰਤਾਰ ਸਿੰਘ ਲੰਢੇਕੇ, ਟਹਿਲ ਸਿੰਘ ਲੰਢੇਕੇ, ਵਿਜੇ ਕੁਮਾਰ ਮੋਗਾ, ਪਰਮਿੰਦਰ ਸਿੰਘ ਲੰਢੇਕੇ, ਜਗਰੂਪ ਸਿੰਘ ਲੰਢੇਕੇ ਆਦਿ ਹਾਜ਼ਰ ਸਨ |