29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੰਜਾਬ ਦੇ ਹਿਤਾਂ ਦੀ ਰਾਖੀ ਲਈ ਪੁਨਰ ਸੁਰਜੀਤ ਅਕਾਲੀ ਦਲ ਹਰ ਪਿੰਡ ਸ਼ਹਿਰ ਤੱਕ ਕਰੇਗਾ ਪਹੁੰਚ-ਮੱਖਣ ਬਰਾੜ

ਅਜੀਤ ਡੈਸਕ 19-11-2025
ਨਿਹਾਲ ਸਿੰਘ ਵਾਲਾ, 18 ਨਵੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਦਾ ਪੁਰਾਤਨ ਵਜੂਦ ਮੁੜ ਬਹਾਲ ਕਰਨ ਤੇ ਪੰਜਾਬ ਦੇ ਹਿਤਾਂ ਨੂੰ ਸੁਰੱਖਿਅਤ ਰੱਖਣ ਲਈ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵਲੋਂ ਸਮੁੱਚੇ ਪੰਜਾਬ ਦੇ ਹਰ ਪਿੰਡ, ਸ਼ਹਿਰ ਤੱਕ ਪਹੁੰਚ ਕੇ ਆਮ ਲੋਕਾਂ ਨੂੰ ਜਾਗਰੂਕ ਕਰਕੇ ਵਿਸ਼ਾਲ ਮੁਹਿੰਮ ਆਰੰਭ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਨੰਬਰਦਾਰ ਕਰਮ ਸਿੰਘ ਦੇ ਗ੍ਰਹਿ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਕ ਹੀ ਪਰਿਵਾਰ ਨੂੰ ਸਾਰੇ ਅਧਿਕਾਰ ਦੇਣ ਨਾਲ ਅੱਜ ਸਿੱਖ ਕੌਮ ਆਪਣੇ ਅਧਿਕਾਰਾਂ ਤੋਂ ਵਾਂਝੀ ਹੋਈ ਬੈਠੀ ਹੈ | ਜਿਸ ਦਾ ਨਤੀਜਾ ਪੰਜਾਬ ਅੰਦਰ ਹੋਈਆਂ ਚੋਣਾਂ ਦੌਰਾਨ ਅਕਾਲੀ ਦਲ ਦੇ ਨਤੀਜੇ ਨਿਰਾਸ਼ਾਜਨਕ ਰਹੇ | ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਫਰੀਦਕੋਟ, ਖਡੂਰ ਸਾਹਿਬ ਦੀ ਪਾਰਲੀਮੈਂਟ ਸੀਟ ਅਤੇ ਤਰਨਤਾਰਨ ਦੀ ਉਪ ਚੋਣ ਵੀ ਪੰਥਕ ਉਮੀਦਵਾਰਾਂ ਦੇ ਹੱਕ 'ਚ ਭੁਗਤਦੀ ਤਾਂ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਭਵਿੱਖ ਸੂਬੇ ਅੰਦਰ ਵੱਖਰਾ ਹੀ ਹੋਣਾ ਸੀ |
ਇਸ ਮੌਕੇ ਜਥੇਦਾਰ ਬਲਦੇਵ ਸਿੰਘ ਮਾਣੂੰਕੇ, ਸਾਬਕਾ ਸਰਪੰਚ ਗੁਰਮੇਲ ਸਿੰਘ ਤਖਤੂਪੁਰਾ, ਸੁਖਚੈਨ ਸਿੰਘ ਢਿੱਲੋਂ ਅਤੇ ਯੂਥ ਆਗੂ ਰੁਪਿੰਦਰ ਸਿੰਘ ਬਰਾੜ ਦੀਦਾਰੇਵਾਲਾ ਨੇ ਵੀ ਸੰਬੋਧਨ ਕਰਦਿਆਂ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਵੱਖ-ਵੱਖ ਪਾਰਟੀਆਂ ਛੱਡ ਕੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਪਾਰਟੀ ਦੇ ਜਨਰਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਬਲਦੇਵ ਸਿੰਘ ਮਾਣੂੰਕੇ, ਸਾਬਕਾ ਸਰਪੰਚ ਗੁਰਮੇਲ ਸਿੰਘ ਤਖਤੂਪੁਰਾ, ਸੁਖਚੈਨ ਸਿੰਘ ਢਿੱਲੋਂ, ਯੂਥ ਆਗੂ ਰੁਪਿੰਦਰ ਸਿੰਘ ਬਰਾੜ ਦੀਦਾਰੇਵਾਲਾ, ਸਰਪੰਚ ਹਰਵਿੰਦਰ ਸਿੰਘ ਹੈਪੀ, ਨੰਬਰਦਾਰ ਕਰਮ ਸਿੰਘ ਪੱਤੋ, ਪ੍ਰਧਾਨ ਹਰਦੀਪ ਸਿੰਘ, ਪਰਮਜੀਤ ਸਿੰਘ ਰਿਟਾ. ਚੀਫ ਖੇਤੀਬਾੜੀ ਅਫਸਰ, ਮੈਂਬਰ ਅਜਮੇਰ ਸਿੰਘ, ਚਮਕੌਰ ਸਿੰਘ, ਅਵਤਾਰ ਸਿੰਘ, ਸਾਬਕਾ ਸਰਪੰਚ ਮੁਖਤਿਆਰ ਸਿੰਘ, ਸੁਖਦੇਵ ਸਿੰਘ ਸਾਬਕਾ ਮੈਂਬਰ, ਆਤਮਾ ਸਿੰਘ, ਅਜਮੇਰ ਸਿੰਘ ਜਵਾਹਰ ਸਿੰਘ ਵਾਲਾ, ਅਜੈਬ ਸਿੰਘ, ਪਰਮਜੀਤ ਸਿੰਘ ਚੀਫ ਖੇਤੀਬਾੜੀ ਅਫਸਰ, ਸਾਬਕਾ ਸਰਪੰਚ ਕਪੂਰ ਸਿੰਘ ਧੂੜਕੋਟ, ਜਥੇਦਾਰ ਅਮਰਜੀਤ ਸਿੰਘ ਨਿਹਾਲ ਸਿੰਘ ਵਾਲਾ, ਪ੍ਰਧਾਨ ਚਰਨਜੀਤ ਸਿੰਘ ਦੀਨਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਦਾਰ ਪਟੇਲ ਦੀ ਏਕਤਾ ਯਾਤਰਾ ਨੇ ਮੋਗਾ ਵਿਚ ਏਕਤਾ ਦੀ ਜੋਤ ਜਗਾਈ-ਤਿਆਗੀ ਅਗਲੀ ਖ਼ਬਰ ਹਾਰਵਰਡ ਕਾਨਵੈਂਟ ਸਕੂਲ 'ਚ ਸਾਲਾਨਾ ਸਮਾਗਮ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।