29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਦਿਵਸ ਮਨਾਇਆ

ਅਜੀਤ ਡੈਸਕ 19-11-2025
ਕਿਸ਼ਨਪੁਰਾ ਕਲਾਂ, 18 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ 3 ਸਾਲ ਪਹਿਲਾਂ ਕੀਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਦਿਵਸ ਮਨਾਇਆ ਗਿਆ | ਬੀ.ਐਡ. ਅਧਿਆਪਕ ਫਰੰਟ ਪੰਜਾਬ ਦੇ ਆਗੂ ਪ੍ਰਗਟਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਸੱਤ੍ਹਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕੱਚੇ ਅਧਿਆਪਕ ਸਾਥੀਆਂ ਨੂੰ ਪੱਕੇ ਕਰਨ ਤੇ ਢਾਈ ਲੱਖ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤ੍ਹਾ 'ਚ ਆਉਣ ਤੋਂ ਬਾਅਦ ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਿਸ ਨੂੰ ਅੱਜ 3 ਸਾਲ ਬਾਅਦ ਵੀ ਲਾਗੂ ਨਹੀਂ ਕੀਤਾ ਗਿਆ ਅਤੇ ਨਾ ਹੀ ਕੱਚੇ ਅਧਿਆਪਕ ਸਾਥੀਆਂ ਨੂੰ ਰੈਗੂਲਰ ਕੀਤਾ ਗਿਆ | ਕਿਸ਼ਨਪੁਰਾ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਵਲੋਂ ਜਾਰੀ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਨਰਿੰਦਰ ਕੌਰ, ਅਮਰੀਕ ਸਿੰਘ, ਜਗਦੀਪ ਸਿੰਘ, ਪਵਨ ਕੁਮਾਰ, ਜਤਿੰਦਰ ਸਿੰਘ, ਸਰਬਜੀਤ ਕੌਰ, ਮਨਜੀਤ ਕੌਰ, ਕੁਲਜਿੰਦਰ ਕੌਰ, ਗਗਨਪ੍ਰੀਤ, ਸੋਨੰੂ ਸਿੰਗਲਾ, ਕਰਮਜੀਤ ਕੌਰ, ਜਸਵਿੰਦਰ ਕੌਰ, ਅਮਨਦੀਪ ਕੌਰ, ਪਲਵਿੰਦਰ ਕੌਰ, ਸੁਖਦੀਪ ਕੌਰ, ਨਿਸ਼ੂ ਰਾਣੀ, ਤਰਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੁਆਮੀ ਸੰਤ ਮਿੱਤ ਸਿੰਘ ਤੇ ਸੁਆਮੀ ਸੰਤ ਜੋਰਾ ਸਿੰਘ ਦੀ ਬਰਸੀ ਸਮਾਗਮ ਸੰਬੰਧੀ ਧਾਰਮਿਕ ਸਮਾਗਮ 20 ਤੋਂ ਅਗਲੀ ਖ਼ਬਰ ਸਰਦਾਰ ਪਟੇਲ ਦੀ ਏਕਤਾ ਯਾਤਰਾ ਨੇ ਮੋਗਾ ਵਿਚ ਏਕਤਾ ਦੀ ਜੋਤ ਜਗਾਈ-ਤਿਆਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।