ਨਿਹਾਲ ਸਿੰਘ ਵਾਲਾ, 18 ਨਵੰਬਰ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪ੍ਰਦਾਇ ਦੇ ਬਾਨੀ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਨਾਲ ਅਥਾਹ ਪ੍ਰੇਮ-ਸ਼ਰਧਾ ਰੱਖਣ ਵਾਲੀਆਂ ਦੇਸ਼-ਵਿਦੇਸ਼ ਤੇ ਪੰਜਾਬ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੁਆਮੀ ਸੰਤ ਮਿੱਤ ਸਿੰਘ ਦੀ 75ਵੀਂ ਬਰਸੀ ਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 20ਵੀਂ ਬਰਸੀ ਸਮਾਗਮ ਸ਼ਰਧਾ-ਭਾਵਨਾ ਨਾਲ 20 ਨਵੰਬਰ ਤੋਂ 22 ਨਵੰਬਰ ਤੱਕ ਮਨਾਏ ਜਾ ਰਹੇ ਹਨ | ਇਨ੍ਹਾਂ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਹੋਇਆਂ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਛੇਵੀਂ ਲੜੀ ਦੇ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਸੱਤਵੀਂ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਜਿਨ੍ਹਾਂ ਦੇ ਭੋਗ 20 ਨਵੰਬਰ ਨੂੰ ਪਾਏ ਜਾਣਗੇ | ਇਨ੍ਹਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਭਗੀਰਥ ਸਿੰਘ ਗਿੱਲ ਲੋਪੋ ਨੇ ਦੱਸਿਆ ਕਿ ਇਸ ਮੌਕੇ ਸੁਆਮੀ ਸੰਤ ਮਿੱਤ ਸਿੰਘ ਦੀ 20ਵੀਂ ਬਰਸੀ ਸਬੰਧੀ ਮਹਾਨ ਸੰਤ ਸਮਾਗਮ ਹੋਵੇਗਾ ਅਤੇ ਦਰਬਾਰ ਸੰਪ੍ਰਦਾਇ ਦੇ ਹਜ਼ੂਰੀ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ | ਉਪਰੰਤ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ਼ਬਦਾਂ ਦੀ ਕਥਾ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਇਸ ਮੌਕੇ ਹੈੱਡ ਗ੍ਰੰਥੀ ਕੁਲਦੀਪ ਸਿੰਘ ਮੱਲੇਆਣਾ, ਅਮਨਦੀਪ ਸਿੰਘ, ਮੇਜਰ ਸਿੰਘ, ਕਰਨੈਲ ਸਿੰਘ, ਜੁਗਿੰਦਰ ਸਿੰਘ ਬੈਂਸ, ਕਰਤਾਰ ਸਿੰਘ, ਹਰਭਜਨ ਸਿੰਘ, ਗੁਰਚਰਨਜੀਤ ਸਿੰਘ, ਜੁਗਿੰਦਰ ਸਿੰਘ, ਰਾਜਿੰਦਰ ਸਿੰਘ ਭੰਗੂ, ਨਿਰਮਲ ਸਿੰਘ ਭੰਗੂ, ਭਜਨ ਸਿੰਘ ਭੰਗੂ, ਅਮਰਜੀਤ ਸਿੰਘ ਹੇਅਰ, ਅਮਨਜੋਤ ਸਿੰਘ ਹੇਅਰ, ਪਾਲਾ ਸਿੰਘ ਹੂੰਝਣ, ਨੌਂਨਿਧ ਸਿੰਘ ਹੂੰਝਣ, ਮਿਲਖਾ ਸਿੰਘ, ਰਾਜਿੰਦਰ ਸਿੰਘ, ਪਰਮਜੀਤ ਸਿੰਘ, ਪਰਮਜੀਤ ਸਿੰਘ ਗਰੇਵਾਲ, ਸੁਖਪ੍ਰੀਤ ਸਿੰਘ ਸਿੱਧੂ, ਗੁਰਚਰਨ ਸਿੰਘ, ਗੁਰਬਚਨ ਸਿੰਘ, ਹਰਭਗਵਾਨ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ, ਗੁਰਦੇਵ ਸਿੰਘ, ਤੀਰਥ ਰਾਮ, ਰਾਜਾ ਰਾਮ, ਪਿਆਰਾ ਲਾਲ, ਰਾਜਿੰਦਰਪਾਲ ਤੋਂ ਇਲਾਵਾ ਲੋਪੋ ਨਗਰ ਦੀਆਂ ਸਮੂਹ ਮਾਈਆਂ ਵਲੋਂ ਰਛੀਨ ਨਗਰ ਦੀ ਸਮੂਹ ਗੁਰਸੰਗਤ ਵਲੋਂ ਤੇ ਸੰਤ ਆਸ਼ਰਮ ਵੂਲਵਰਹੇਮਪਟਨ (ਇੰਗਲੈਂਡ) ਦੀ ਸਮੂਹ ਗੁਰਸੰਗਤਾਂ ਵਲੋਂ ਅਖੰਡ ਪਾਠਾਂ ਦੀਆਂ ਲੜੀਆਂ 'ਚ ਸੇਵਾਵਾਂ ਨਿਭਾਈਆਂ ਗਈਆਂ |