29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਬਿਹਾਰ ਦੀ ਜਨਤਾ ਨੇ ਇਕ ਵਾਰ ਫਿਰ ਮੋਦੀ ਮਾਡਲ ਨੂੰ ਸਵੀਕਾਰਿਆ-ਅਗਰਵਾਲ, ਤਲਵਾੜ

ਅਜੀਤ ਡੈਸਕ 19-11-2025
ਬਾਘਾ ਪੁਰਾਣਾ, 18 ਨਵੰਬਰ (ਟਿੰਕੂ ਕਾਠਪਾਲ)-ਬਿਹਾਰ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਵਲੋਂ ਪ੍ਰਾਪਤ ਕੀਤੀ ਗਈ ਸ਼ਾਨਦਾਰ ਜਿੱਤ ਨੂੰ ਲੈ ਕੇ ਹਲਕਾ ਬਾਘਾ ਪੁਰਾਣਾ ਦੇ ਭਾਰਤੀ ਜਨਤਾ ਪਾਰਟੀ ਇੰਚਾਰਜ ਸੁਖਨੰਦਨ ਅਗਰਵਾਲ ਤੇ ਬਾਘਾ ਪੁਰਾਣਾ ਮੰਡਲ ਪ੍ਰਧਾਨ ਦੀਪਕ ਤਲਵਾੜ ਦੀ ਅਗਵਾਈ ਹੇਠ ਅੱਜ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਖੁਸ਼ੀ ਵਜੋਂ ਲੱਡੂ ਵੰਡੇ ਗਏ | ਇਸ ਮੌਕੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਸੁਖਨੰਦਨ ਅਗਰਵਾਲ ਤੇ ਦੀਪਕ ਤਲਵਾੜ ਨੇ ਕਿਹਾ ਕਿ ਬਿਹਾਰ ਵਿਚ ਮਿਲੀ ਇਤਿਹਾਸਕ ਜਿੱਤ ਭਾਰਤੀ ਜਨਤਾ ਪਾਰਟੀ ਦੀ ਵਿਕਾਸਮਈ ਨੀਤੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਸੋਚ ਅਤੇ ਲੋਕਾਂ ਨੂੰ ਦਿੱਤੀਆਂ ਸੁਵਿਧਾਵਾਂ ਦਾ ਹੀ ਨਤੀਜਾ ਹੈ | ਬਾਘਾ ਪੁਰਾਣਾ ਮੰਡਲ ਵਿਚ ਵੀ ਪਾਰਟੀ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਨਾਲ ਕੰਮ ਕਰੇਗੀ | ਇਸ ਮੌਕੇ ਭਾਜਪਾ ਜ਼ਿਲ੍ਹਾ ਸਕੱਤਰ ਪ੍ਰਦੀਪ ਤਲਵਾੜ, ਯੁਵਾ ਮੋਰਚਾ ਪ੍ਰਧਾਨ ਗਗਨਦੀਪ ਲੂੰਬਾ, ਨਵਦੀਪ ਤਲਵਾੜ, ਜਤਿਨ ਬਠਲਾ, ਰਾਮ ਤੀਰਥ ਗੁੰਬਰ, ਡਾਕਟਰ ਗੁਲਸ਼ਨ ਕਮਲ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਅੰਮਿ੍ਤਪਾਨ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਦੱਖਣ ਵਲੋਂ ਰਾਜ ਪੱਧਰੀ ਭਾਰਤ ਕੋ ਜਾਨੋ ਮੁਕਾਬਲਾ 2025 ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।