ਕਿਸ਼ਨਪੁਰਾ ਕਲਾਂ, 18 ਨਵੰਬਰ (ਅਮੋਲਕ ਸਿੰਘ ਕਲਸੀ)-ਸਵ. ਜਥੇ ਠਾਕਰ ਸਿੰਘ ਮਾਨ ਦੁਆਰਾ ਸਥਾਪਤ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 5 ਵਿਦਿਆਰਥੀਆਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸੁਪਰਵਾਈਜ਼ਰ ਹਰਦੀਪ ਸਿੰਘ ਦੀ ਅਗਵਾਈ 'ਚ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਅੰਮਿ੍ਤਪਾਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਧਾਰਮਿਕ ਅਧਿਆਪਕ ਰਣਜੀਤ ਕੌਰ ਵੀ ਵਿਦਿਆਰਥੀਆਂ ਦੇ ਨਾਲ ਹਾਜ਼ਰ ਸਨ | ਸਕੂਲ ਦੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਵਲੋਂ ਅੰਮਿ੍ਤਪਾਨ ਪਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਾਰੇ ਵਿਦਿਆਰਥੀਆਂ ਨੂੰ ਗੁਰੂ ਦਾ ਸਿੱਖ ਬਣਨ ਦੀ ਪ੍ਰੇਰਨਾ ਦਿੱਤੀ | ਬੱਚਿਆਂ ਨੂੰ ਸਿੱਖੀ ਜੀਵਨ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ | ਸੰਤ ਵਿਸਾਖਾ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਸਿੱਖੀ ਜੀਵਨ 'ਚ ਹੀ ਨਹੀਂ ਬਲਕਿ ਪੜ੍ਹਾਈ, ਖੇਡਾਂ ਤੇ ਹੋਰ ਵੀ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ ਤੇ ਤਰੱਕੀਆਂ ਹਾਸਲ ਕਰਦੇ ਹਨ | ਇਸ ਮੌਕੇ ਧਾਰਮਿਕ ਟੀਚਰ ਰਣਜੀਤ ਕੌਰ, ਰਾਜਪ੍ਰੀਤ ਕੌਰ, ਗੁਰਬੀਰ ਕੌਰ, ਬਲਰਾਜ ਕੌਰ, ਸਵਿਤਾ ਸ਼ਰਮਾ, ਸਿਮਰਨਪ੍ਰੀਤ ਕੌਰ, ਪਰਮਜੀਤ ਕੌਰ, ਗਗਨਦੀਪ ਕੌਰ, ਕਮਲਪ੍ਰੀਤ ਕੌਰ, ਕੰਵਲਜੀਤ ਕੌਰ, ਬੇਅੰਤ ਕੌਰ, ਅਮਨਦੀਪ ਕੌਰ, ਮਨਿੰਦਰ ਕੌਰ, ਜਤਿੰਦਰ ਕੌਰ, ਰਮਨਦੀਪ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ |