ਮੋਗਾ, 18 ਨਵੰਬਰ (ਅਸ਼ੋਕ ਬਾਂਸਲ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਪਿ੍ੰਸੀਪਲ ਡਾ. ਮਨਜੀਤ ਕੌਰ ਦੀ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਵੇਰੇ ਪਾਰਥਨਾ ਤੇ ਚਾਚਾ ਨਹਿਰੂ ਦੀ ਤਸਵੀਰ ਅੱਗੇ ਦੀਵੇ ਬਾਲ ਕੇ ਕੀਤੀ ਗਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ਡਾ. ਮਨਜੀਤ ਕੌਰ ਨੇ ਆਪਣੇ ਸੰਬੋਧਨ 'ਚ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਨੂੰ ਸਚਾਈ, ਮਿਹਨਤ ਤੇ ਸਿੱਖਿਆ ਦੇ ਮਹੱਤਵ ਬਾਰੇ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ 'ਚ ਬੱਚਿਆਂ ਨੂੰ ਟਾਫੀਆਂ ਤੇ ਮਠਿਆਈ ਵੰਡੀ ਗਈ |