29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਹੋਵੇਗਾ ਵਿਲੱਖਣ-ਅੰਮਿ੍ਤਪਾਲ ਸਿੰਘ ਖ਼ਾਲਸਾ <br/>

ਅਜੀਤ ਡੈਸਕ 19-11-2025
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਇਆ ਜਾ ਰਿਹਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਪੰਜਾਬ ਦੇ ਇਤਿਹਾਸ ਵਿਚ ਇਕ ਵਿਲੱਖਣ ਥਾਂ ਬਣਾਏਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਸੈਸ਼ਨ ਲਈ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ ਤੇ ਇਹ ਪਹਿਲੀ ਵਾਰ ਹੋਵੇਗਾ ਕਿ ਪੰਜਾਬ ਦੀ ਵਿਧਾਨ ਸਭਾ ਚੰਡੀਗੜ੍ਹ ਤੋਂ ਬਾਹਰ ਜਾ ਕੇ ਅਨੰਦਪੁਰ ਸਾਹਿਬ ਗੁਰੂ ਚਰਨਾਂ ਵਿਚ ਲੱਗੇਗੀ | ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਧਾਨ ਸਭਾ ਦਾ ਇਹ ਖ਼ਾਸ ਸੈਸ਼ਨ ਪੰਜਾਬ ਸਰਕਾਰ ਵਲੋਂ ਉਲੀਕਿਆ ਗਿਆ ਹੈ ਜਿਸ ਦਾ ਮੰਤਵ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੈ | ਖ਼ਾਲਸਾ ਨੇ ਦੱਸਿਆ ਕਿ 24 ਨਵੰਬਰ ਨੂੰ ਗੁਰਦੁਆਰਾ ਬਿਬਾਣਗੜ੍ਹ ਸਾਹਿਬ (ਕੀਰਤਪੁਰ ਸਾਹਿਬ) ਤੋਂ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਦਾ ਸਵਾਗਤ ਵੱਖ-ਵੱਖ ਥਾਵਾਂ 'ਤੇ ਸਮੂਹ ਮੰਤਰੀ ਸਾਹਿਬਾਨ ਸਮੇਤ ਵਿਧਾਇਕ ਸਾਹਿਬਾਨਾਂ ਵਲੋਂ ਕੀਤਾ ਜਾਵੇਗਾ ਤੇ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚਣ ਉਪਰੰਤ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ | ਇਸ ਸੈਸ਼ਨ ਲਈ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਮੰਡਲ ਵਲੋਂ ਦੇਸ਼ ਦੀਆਂ ਵੱਖ-ਵੱਖ ਮਾਣਮੱਤੀਆਂ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ | ਅਖੀਰ ਵਿਚ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਗੁਰੂ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਸਾਰੇ ਪ੍ਰੋਗਰਾਮਾਂ ਨੂੰ ਕਰਾਉਣ ਲਈ ਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਅਨੰਦਪੁਰ ਸਾਹਿਬ ਵਿਚ ਲਗਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਜੈ ਮਾਂ ਭਗਵਤੀ ਜਾਗਰਨ ਕਲੱਬ ਨੇ ਜਗਰਾਤੇ ਦਾ ਕਾਰਡ ਜਾਰੀ ਕੀਤਾ ਅਗਲੀ ਖ਼ਬਰ ਬਲਾਕ ਮੋਗਾ-1 ਵਲੋਂ ਸਹਿ-ਵਿੱਦਿਅਕ ਮੁਕਾਬਲੇ ਸ਼ਾਨਦਾਰ ਢੰਗ ਨਾਲ ਕਰਵਾਏ-ਸੁਨੀਤਾ ਨਾਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।