29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੰਜਾਬ ਭਰ 'ਚ ਸਰਕਾਰ ਦੇ ਝੂਠੇ ਨੋਟੀਫ਼ਿਕੇਸ਼ਨ ਫੂਕੇ

ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਆਗੂ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ: ਹਰਜੀਤ ਸਿੰਘ <br/> 19-11-2025
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਪੰਜਾਬ ਭਰ 'ਚ 2022 'ਚ ਗੁਜਰਾਤ ਚੋਣਾਂ ਤੋਂ ਪਹਿਲਾਂ ਵੋਟਾਂ ਬਟੋਰਨ ਦੇ ਮਕਸਦ ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਕੀਤੇ ਝੂਠੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ, ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਦੱਸਿਆ ਕਿ 2022 'ਚ ਗੁਜਰਾਤ ਚੋਣਾਂ ਦੇ ਚੋਣ ਪ੍ਰਚਾਰ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰਕੇ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਕਿ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ ਪਰ ਉਸ ਐਲਾਨ ਨੂੰ ਅੱਜ ਤਿੰਨ ਸਾਲ ਪੂਰੇ ਹੋਣ 'ਤੇ ਵੀ ਕੋਈ ਬੂਰ ਨਹੀਂ ਪਿਆ | ਇੱਥੋਂ ਤੱਕ ਕਿ ਉਸ ਝੂਠੇ ਨੋਟੀਫ਼ਿਕੇਸ਼ਨ ਦੇ ਇਸ਼ਤਿਹਾਰ ਵੀ ਗੁਜਰਾਤ ਵਿਚ ਲਾਏ ਗਏ | ਉਨ੍ਹਾਂ ਦੱਸਿਆ ਕਿ ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਪੰਜਾਬ ਭਰ ਵਿਚ ਵੱਖ-ਵੱਖ ਸਕੂਲਾਂ ਵਿਚ ਉਸ ਝੂਠੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਝੋਰੜਾਂ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ ਤੇ ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ 1 ਜਨਵਰੀ 2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕੀਤੀ ਜਾਵੇ | ਇਸ ਸਮੇਂ ਜਗਜੀਤ ਸਿੰਘ ਰਣੀਆਂ, ਅਮਰਦੀਪ ਸਿੰਘ ਬੁੱਟਰ, ਸਵਰਨਜੀਤ ਸਿੰਘ ਭਗਤਾ, ਨਰਿੰਦਰ ਸਿੰਘ, ਮਧੂ ਬਾਲਾ, ਮਮਤਾ ਕੌਸ਼ਲ, ਨਵਦੀਪ ਸਿੰਘ ਧੂੜਕੋਟ, ਕਰਮਜੀਤ
ਪਿਛਲੀ ਖ਼ਬਰ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਨਿੱਜੀ ਹੱਥਾਂ ਵਿਚ ਦੇਣ ਵਿਰੁੱਧ ਡਾ. ਗਗਨਦੀਪ ਸਿੰਘ ਸੇਵਾ-ਮੁਕਤ ਐਸ.ਐਮ.ਓ. ਦੀ ਪ੍ਰਧਾ... ਅਗਲੀ ਖ਼ਬਰ ਪੈੱਟ ਸ਼ਾਪਸ ਤੇ ਡਾਗ ਬਰੀਡਿੰਗ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਪਸ਼ੂ ਭਲਾਈ ਬੋਰਡ ਤੋਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।