20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੁਰਪ੍ਰੀਤ ਸਿੰਘ ਈ ਰਿਕਸ਼ਾ ਮਜ਼ਦੂਰ ਸੰਘ ਦੇ ਸਰਬ-ਸੰਮਤੀ ਨਾਲ ਪ੍ਰਧਾਨ ਬਣੇ

ਅਜੀਤ ਡੈਸਕ 20-11-2025
ਮੋਗਾ, 19 ਨਵੰਬਰ (ਜਸਪਾਲ ਸਿੰਘ ਬੱਬੀ)-ਈ ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਦੇ ਦੋ ਸਾਲ ਦੇ ਕਾਰਜਕਾਲ ਪੂਰਾ ਹੋਣ ਉਪਰੰਤ ਈ ਰਿਕਸ਼ਾ ਮਜ਼ਦੂਰ ਸੰਘ ਵਲੋਂ ਚੋਣ ਮੀਟਿੰਗ ਕੀਤੀ | ਜਿਸ ਵਿਚ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ, ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਈ ਰਿਕਸ਼ਾ ਮਜ਼ਦੂਰ ਸੰਘ ਦੇ ਵਰਕਰਾਂ ਨੇ ਗੁਰਪ੍ਰੀਤ ਸਿੰਘ ਮਹਿਮੇ ਵਾਲਾ ਨੂੰ ਸਰਬ-ਸੰਮਤੀ ਨਾਲ ਪ੍ਰਧਾਨ ਚੁਣ ਲਿਆ | ਇਸ ਮੌਕੇ ਵਿਜੇ ਧੀਰ ਨੇ ਕਿਹਾ ਕਿ ਕਿਸੇ ਵੀ ਸੰਗਠਨ ਨੂੰ ਕਾਮਯਾਬ ਕਰਨ ਲਈ ਤਜਰਬੇਕਾਰ ਸਾਥੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ | ਇਸ ਮੌਕੇ ਈ ਰਿਕਸ਼ਾ ਮਜ਼ਦੂਰ ਸੰਘ ਦੇ ਵਰਕਰਾਂ ਨੇ ਗੁਰਪ੍ਰੀਤ ਸਿੰਘ ਮਹਿਮੇ ਵਾਲਾ ਨੂੰ ਸਨਮਾਨਿਤ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਮਹਿਮੇ ਵਾਲਾ ਨੇ ਵਿਜੇ ਧੀਰ ਐਡਵੋਕੇਟ ਤੇ ਸਾਥੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨਿਭਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਮੇਜਰ ਸਿੰਘ, ਜਸਵੰਤ ਸਿੰਘ ਜੱਸਾ, ਗੁਰਬੁੱਧ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ, ਤਰਸੇਮ ਸਿੰਘ, ਮਦਨ ਲਾਲ, ਭੋਲਾ ਸਿੰਘ, ਦੇਵਾਂ, ਗੁਰਪ੍ਰੀਤ ਸਿੰਘ, ਰਿੰਕੂ, ਧਰਮਿੰਦਰ ਸਿੰਘ, ਜੁਗਰਾਜ ਸਿੰਘ, ਕਸ਼ਮੀਰ ਸਿੰਘ, ਮੁਕੇਸ਼ ਕੁਮਾਰ, ਦਲੀਪ ਸਿੰਘ, ਜਸਵੰਤ ਸਿੰਘ, ਰਿੱਕੀ, ਬੁੱਧ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਰਾਜੂ, ਜੁਗਰਾਜ ਸਿੰਘ, ਮੰਗਲ ਸਿੰਘ, ਕਰਨਪਾਲ ਸਿੰਘ, ਕਮਲਜੀਤ ਸਿੰਘ, ਦਲੀਪ ਸਿੰਘ, ਸੋਨੂੰ ਸਿੰਘ, ਹਰਜੀਤ ਸਿੰਘ, ਗਗਨ ਕੁਮਾਰ, ਬੂਟਾ ਸਿੰਘ, ਸ਼ਿੰਦਰ ਸਿੰਘ, ਸੋਨੂੰ, ਸੰਤੋਖ ਚੰਦ ਹਾਜ਼ਰ ਸਨ |
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਵਿਦਿਆਰਥਣ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਮੀਨਾਰ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।