ਧਰਮਕੋਟ, 19 ਨਵੰਬਰ (ਪਰਮਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੱਜ ਧਰਮਕੋਟ ਦੀ ਪਵਿੱਤਰ ਧਰਤੀ 'ਤੇ ਭਾਈ ਘਨੱਈਆ ਜੀ ਸੇਵਕ ਜਥਾ ਵਲੋਂ ਸ਼ਾਨ ਅਤੇ ਆਦਰ ਨਾਲ ਸਜਾਇਆ ਜਾ ਰਿਹਾ ਹੈ | ਇਹ ਨਗਰ ਕੀਰਤਨ ਸਿਰਫ਼ ਇਕ ਧਾਰਮਿਕ ਸਮਾਗਮ ਹੀ ਨਹੀਂ, ਸਗੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਕਾਲੀ ਸ਼ਹਾਦਤ, ਧਰਮ ਦੀ ਰੱਖਿਆ ਤੇ ਮਨੁੱਖਤਾ ਦੀ ਸੇਵਾ ਦੇ ਮਹਾਨ ਸੰਦੇਸ਼ ਨੂੰ ਸਾਰੀ ਦੁਨੀਆ ਤੱਕ ਪਹੁੰਚਾਉਣ ਦਾ ਇੱਕ ਵੱਡਾ ਯਤਨ ਹੈ |