19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਦਾ ਕੈਨੇਡਾ ਤੋਂ ਵਾਪਸ ਪਰਤਣ 'ਤੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਵਾਗਤ

ਅਜੀਤ ਡੈਸਕ 20-11-2025
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਜੋ ਕਿ ਕੋਟਕਪੂਰਾ ਬਾਈਪਾਸ 'ਤੇ ਸਥਿਤ ਹੈ ਤੇ ਪਿਛਲੇ ਕਈ ਸਾਲਾਂ ਤੋਂ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਤੇ ਜਨਰਲ ਸਕੱਤਰ ਪਰਮਜੀਤ ਕੌਰ ਪੰਮੀ ਦਾ 6 ਮਹੀਨੇ ਬਾਅਦ ਕੈਨੇਡਾ ਤੋਂ ਵਾਪਸ ਸਕੂਲ ਵਿਖੇ ਪੁੱਜਣ 'ਤੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ | ਇਸ ਮੌਕੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਨੇ ਵਿਦਿਆਰਥੀਆਂ ਦੇ ਸਨੇਹ ਤੇ ਉਤਸ਼ਾਹ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਆਪਣਾ ਨਿੱਘਾ ਅਸ਼ੀਰਵਾਦ ਦਿੱਤਾ | ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਪਿ੍ੰਸੀਪਲ ਸਤਵਿੰਦਰ ਕੌਰ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ ਦੀ ਮੀਟਿੰਗ ਅਗਲੀ ਖ਼ਬਰ ਬਲਾਕ ਧਰਮਕੋਟ-1 ਦੇ ਸਹਿ ਵਿੱਦਿਅਕ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।