19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ ਦੀ ਮੀਟਿੰਗ

ਅਜੀਤ ਡੈਸਕ 20-11-2025
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਤੇ ਬਾਘਾ ਪੁਰਾਣਾ ਦੇ ਮੇਨ ਵਿੰਗ ਦੇ ਬਲਾਕ ਪ੍ਰਧਾਨ ਤੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਲੈਨਿੰਗ ਬੋਰਡ ਬਰਿੰਦਰ ਕੁਮਾਰ ਮਧੇਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਭ ਤੋਂ ਪਹਿਲਾਂ ਉਨ੍ਹਾਂ ਨੇ ਹਾਜ਼ਰ ਅਹੁਦੇਦਾਰਾਂ ਨੂੰ ਤਰਨਤਾਰਨ ਜ਼ਿਮਨੀ ਚੋਣ ਸ਼ਾਨ ਨਾਲ ਜਿੱਤਣ ਲਈ ਵਧਾਈਆਂ ਦਿੱਤੀਆਂ ਅਤੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਤਿੰਨ ਸਾਲਾਂ ਵਿਚ ਕੀਤੇ ਗਏ ਕੰਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਸਾਰੇ ਬਲਾਕ ਪ੍ਰਧਾਨਾਂ ਨੂੰ ਜਾਣਕਾਰੀ ਦਿੱਤੀ | ਮੀਟਿੰਗ 'ਚ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਮਨਜੀਤ ਸਿੰਘ ਬੁੱਘੀਪੁਰਾ ਨੇ ਪੰਜਾਬ ਸਰਕਾਰ ਦੁਆਰਾ ਪੰਜਾਬ ਦੇ 50 ਸਾਲਾਂ ਤੋਂ ਉੱਪਰ ਦੇ ਬਜ਼ੁਰਗਾਂ ਵਾਸਤੇ ਸ਼ੁਰੂ ਕੀਤੀ ਜਾ ਰਹੀ ਤੀਰਥ ਯਾਤਰਾ ਸਕੀਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਅਖੀਰ ਵਿਚ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ ਸਾਰੇ ਅਹੁਦੇਦਾਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਲਈ ਵੀ ਕਿਹਾ | ਮੀਟਿੰਗ ਵਿਚ ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ ਮਨਦੀਪ ਸਿੰਘ ਮਾਨ, ਮੈਂਬਰ ਪਲੈਨਿੰਗ ਬੋਰਡ ਅਤੇ ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖ਼ਤੂਪੁਰਾ, ਜ਼ਿਲ੍ਹਾ ਸੈਕਟਰੀ ਪਿਆਰਾ ਸਿੰਘ ਬੱਧਨੀ, ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ, ਯੂਥ ਵਿੰਗ ਦੇ ਹਲਕਾ ਕੋਆਰਡੀਨੇਟਰ ਸਰਪੰਚ ਦਰਸ਼ਪ੍ਰੀਤ ਸਿੰਘ ਢੁੱਡੀਕੇ, ਯੂਥ ਵਿੰਗ ਦੇ ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਮਾਹਲਾ, ਸੋਸ਼ਲ ਮੀਡੀਆ ਦੇ ਜ਼ਿਲ੍ਹਾ ਇੰਚਾਰਜ ਬੂਟਾ ਸਿੰਘ ਕਾਲੇਕੇ, ਨਿਹਾਲ ਸਿੰਘ ਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਨੇਤਾ ਧਾਲੀਵਾਲ ਨੇ ਰਾਜ ਸਭਾ ਮੈਂਬਰ ਮੈਡਮ ਕਲਪਨਾ ਸੈਣੀ ਨਾਲ ਹਲਕੇ ਦੀਆਂ ਸਮੱਸਿਆਵਾਂ ਕੀਤੀਆਂ ਸਾਂਝੀਆਂ ਅਗਲੀ ਖ਼ਬਰ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਦਾ ਕੈਨੇਡਾ ਤੋਂ ਵਾਪਸ ਪਰਤਣ 'ਤੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।