ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਹਲਕੇ ਦੇ ਪਿੰਡ ਦੱਦਾਹੂਰ ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਰਪੰਚ ਮਨਜੋਤ ਕੌਰ ਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਇਕ ਅਤਿ-ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ | ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਡਾ. ਅਮਨਦੀਪ ਕੌਰ ਅਰੋੜਾ ਦਾ ਸਵਾਗਤ ਕੀਤਾ ਗਿਆ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਹ ਖੇਡ ਮੈਦਾਨ 32 ਲੱਖ 46 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ, ਜੋ ਪਿੰਡ ਦੇ ਨੌਜਵਾਨਾਂ ਅਤੇ ਖਿਡਾਰੀਆਂ ਲਈ ਵਰਦਾਨ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਅੱਜ ਪਿੰਡ ਵਿਚ ਨਹਿਰੀ ਪਾਈਪ ਲਾਈਨ ਲਈ 45 ਲੱਖ ਰੁਪਏ, ਗਲੀਆਂ ਲਈ 34 ਲੱਖ ਰੁਪਏ, ਮੈਦਾਨ ਲਈ 32.46 ਲੱਖ ਰੁਪਏ ਅਤੇ ਲਾਇਬ੍ਰੇਰੀ ਲਈ 5 ਲੱਖ ਰੁਪਏ (ਕੁੱਲ 1 ਕਰੋੜ 16 ਲੱਖ ਰੁਪਏ) ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ | ਇਸ ਮੌਕੇ ਸਰਪੰਚ ਮਨਜੋਤ ਕੌਰ ਅਤੇ ਗਰਾਮ ਪੰਚਾਇਤ ਨੇ ਪੰਜਾਬ ਸਰਕਾਰ ਦੀ ਭਗਵੰਤ ਮਾਨ ਸਰਕਾਰ ਤੇ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਇਨ੍ਹਾਂ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਲਈ ਧੰਨਵਾਦ ਕੀਤਾ |