ਨਿਹਾਲ ਸਿੰਘ ਵਾਲਾ, 19 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਮੀਟਿੰਗ 'ਚ ਦੀਨਾ ਸਾਹਿਬ ਦੀ ਧਰਤੀ 'ਤੇ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਆਗੂਆਂ ਨੇ ਦੱਸਿਆਂ ਕਿ 23 ਨਵੰਬਰ ਨੂੰ ਦੀਨਾ ਸਾਹਿਬ ਵਿਖੇ ਬਹੁਤ ਵੱਡਾ ਇਕੱਠ ਕੀਤਾ ਜਾ ਰਿਹਾ | ਇਸ ਸਬੰਧੀ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਮੀਟਿੰਗ 'ਚ ਪ੍ਰੋਫੈਸਰ ਮਹਿੰਦਰਪਾਲ ਸਿੰਘ, ਭਾਈ ਬਹਾਦਰ ਸਿੰਘ ਭਸੌੜ, ਬਰਲਾਜ ਸਿੰਘ ਖ਼ਾਲਸਾ, ਅੰਗਰੇਜ਼ ਸਿੰਘ ਤਖ਼ਤੂਪੁਰਾ, ਬਲਵਿੰਦਰ ਸਿੰਘ ਭੋਲਾ, ਜਤਿੰਦਰ ਸਿੰਘ, ਸਰਪੰਚ ਬੂਟਾ ਸਿੰਘ, ਸਾਧੂ ਸਿੰਘ, ਸੇਵਕ ਸਿੰਘ, ਕੈਪਟਨ ਹਰਦੇਵ ਸਿੰਘ, ਬੀਬੀ ਗੁਰਮੀਤ ਕੌਰ, ਜਸਵੀਰ ਕੌਰ, ਜਸ਼ਨਪ੍ਰੀਤ ਕੌਰ, ਹਰਪਾਲ ਕੌਰ ਆਦਿ ਹਾਜ਼ਰ ਸਨ |