19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਖੇਡ ਮੈਦਾਨ ਖਿਡਾਰੀਆਂ ਦੇ ਪਸੀਨੇ ਦਾ ਮੁੱਲ ਮੋੜਦੇ ਹਨ-ਵਿਧਾਇਕ ਬਿਲਾਸਪੁਰ

ਅਜੀਤ ਡੈਸਕ 20-11-2025
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਖੇਡ ਮੈਦਾਨ ਖਿਡਾਰੀਆਂ ਦੇ ਪਸੀਨੇ ਦਾ ਮੁੱਲ ਮੋੜਦੇ ਹਨ | ਇਨ੍ਹਾਂ ਮੈਦਾਨਾਂ 'ਚੋਂ ਹੀ ਵੱਡੇ-ਵੱਡੇ ਖਿਡਾਰੀ ਜੋ ਨੈਸ਼ਨਲ ਇੰਟਰਨੈਸ਼ਨਲ ਲੈਵਲ 'ਤੇ ਖੇਡਦੇ ਹਨ, ਉਹ ਇੱਥੋਂ ਦੀ ਹੀ ਪੈਦਾਇਸ਼ ਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਬਿਲਾਸਪੁਰ ਲਹਿੰਦਾ ਵਿਖੇ 38 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਊਾਡ ਦੇ ਉਦਘਾਟਨ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਜਿੱਥੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ, ਉਸੇ ਤਰ੍ਹਾਂ ਹੀ ਪਿੰਡਾਂ ਦੇ ਖਿਡਾਰੀਆਂ ਵਾਸਤੇ ਖੇਡ ਗਰਾਊਾਡਾਂ ਮੁਹੱਈਆ ਕਰਾਉਣ ਵਿਚ ਬਾਕੀ ਸਰਕਾਰਾਂ ਨਾਲੋਂ ਅੱਵਲ ਦਰਜੇ ਰਹੀ ਹੈ | ਇਸ ਸਮੇਂ ਸਰਪੰਚ ਨਿਰਮਲ ਸਿੰਘ, ਮਹਿੰਦਰ ਸਿੰਘ ਭੋਲਾ, ਮਾਸਟਰ ਮਹਿੰਦਰ ਸਿੰਘ, ਗੁਰਦਾਸ ਸਿੰਘ ਬਿਲਾਸਪੁਰ, ਮਿੰਦਰ ਸਿੰਘ ਕਾਲਾ, ਜਸਵੀਰ ਸਿੰਘ ਬਿਲਾਸਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸ਼ੰਕਰਾ ਹਸਪਤਾਲ ਵਲੋਂ ਦੋ-ਰੋਜ਼ਾ ਅੱਖਾਂ ਦਾ ਜਾਂਚ ਕੈਂਪ ਅਗਲੀ ਖ਼ਬਰ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।