ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਮੋਗਾ ਆਸ਼ਰਮ ਵਿਖੇ ਸਤਿਸੰਗ ਸਮਾਗਮ ਕਰਵਾਇਆ ਗਿਆ ਜਿਸ 'ਚ ਪਹੁੰਚੀ ਹੋਈ ਸੰਗਤ ਨੂੰ ਸੰਬੋਧਨ ਕਰਦੇ ਹੋਏ ਸਾਧਵੀ ਗਿਆਨ ਪ੍ਰਭਾ ਭਾਰਤੀ ਨੇ ਕਿਹਾ ਕਿ ਵਿਅਕਤੀ ਦੀ ਸ਼ਖ਼ਸੀਅਤ ਦੇ ਨਿਰਮਾਣ 'ਚ ਕਈ ਕਾਰਕ ਭੂਮਿਕਾ ਨਿਭਾਉਂਦੇ ਹਨ | ਪਰ ਹਕੀਕਤ ਵਿਚ ਉਸ ਦਾ ਦਿ੍ਸ਼ਟੀਕੋਣ ਹਮੇਸ਼ਾ ਇਕ ਵਿਸ਼ੇਸ਼ ਸਥਾਨ ਰੱਖਦਾ ਹੈ, ਦਿ੍ਸ਼ਟੀਕੋਣ ਮਨੁੱਖ ਦੀਆਂ ਕਦਰਾਂ-ਕੀਮਤਾਂ, ਆਲੇ-ਦੁਆਲੇ ਦੇ ਮਾਹੌਲ, ਅਧਿਐਨ ਤੇ ਹੋਰ ਸਰੋਤਾਂ ਤੋਂ ਪ੍ਰਾਪਤ ਵਿਚਾਰਾਂ ਤੋਂ ਪੈਦਾ ਹੁੰਦਾ ਹੈ | ਇਸੇ ਲਈ ਅੱਜ-ਕੱਲ੍ਹ ਬਚਪਨ ਤੋਂ ਹੀ ਕਿਸੇ ਵੀ ਵਿਅਕਤੀ ਨੂੰ ਚੰਗਾ ਬਣਾਉਣ ਲਈ ਉਸ ਦੇ ਸੰਪਰਕ ਵਿਚ ਆਉਣ ਵਾਲੀ ਹਰ ਜੀਵਤ ਅਤੇ ਨਿਰਜੀਵ ਵਸਤੂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਅੰਤ ਵਿਚ ਸ਼ਿਪਰਾ ਭਾਰਤੀ ਨੇ ਭਜਨਾਂ ਦਾ ਗਾਇਣ ਕਰਕੇ ਸਭ ਨੂੰ ਮੰਤਰ ਮੁਗਧ ਕੀਤਾ |