19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮੋਗਾ ਜ਼ਿਲ੍ਹਾ ਬਣਨ ਦੀ 30ਵੀਂ ਵਰ੍ਹੇਗੰਢ 'ਤੇ ਵਿਸ਼ੇਸ਼ ਸਮਾਗਮ 24 ਨੂੰ -ਜੱਸ ਢਿੱਲੋਂ

ਅਜੀਤ ਡੈਸਕ 20-11-2025
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਨੂੰ ਬਣਿਆ 30 ਸਾਲ ਪੂਰੇ ਹੋਣ 'ਤੇ ਇਸ ਵਾਰ 30ਵੀਂ ਵਰ੍ਹੇਗੰਢ 24 ਨਵੰਬਰ ਨੂੰ ਆਈ.ਐਸ.ਐਫ. ਕਾਲਜ ਮੋਗਾ ਵਿਚ ਆਈ.ਐਸ.ਐਫ. ਕਾਲਜ ਮੋਗਾ, ਖ਼ਾਲਸਾ ਸੇਵਾ ਸੁਸਾਇਟੀ ਮੋਗਾ, ਡਿਸਟਿ੍ਕਟ ਐਡਮਨਿਸਟ੍ਰੇਸ਼ਨ ਦੇ ਵਿਸ਼ੇਸ਼ ਸਹਿਯੋਗ ਨਾਲ ਇਕ ਮਹੱਤਵਪੂਰਨ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਅੱਜ ਖ਼ਾਲਸਾ ਸੇਵਾ ਸੁਸਾਇਟੀ ਮੋਗਾ ਦੇ ਦਫ਼ਤਰ ਵਿਚ ਜਾਣਕਾਰੀ ਸਾਂਝੀ ਕਰਦਿਆਂ ਜੱਸ ਢਿੱਲੋਂ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਬਣਿਆ 30 ਸਾਲ ਪੂਰੇ ਹੋਣ 'ਤੇ ਪਹਿਲੀ ਵਾਰ ਇਹ ਸਮਾਰੋਹ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਇਹ ਸਮਾਗਮ ਬਿਲਕੁਲ ਸਾਦਗੀ ਢੰਗ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਮੋਗਾ ਜ਼ਿਲ੍ਹੇ ਨੂੰ ਜ਼ਿਲ੍ਹੇ ਦਾ ਦਰਜਾ ਦਿਵਾਉਣ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਲ-ਨਾਲ ਮੋਗਾ ਦਾ ਨਾਂਅ ਵੱਖ-ਵੱਖ ਖੇਤਰਾਂ ਵਿਚ ਪੂਰੇ ਵਰਲਡ ਵਿਚ ਚਮਕਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬੁਲਾ ਕੇ ਲੋਕਾਂ ਦੇ ਰੂਬਰੂ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਪਰਮਜੋਤ ਸਿੰਘ, ਕੁਲਦੀਪ ਕਲਸੀ, ਗਗਨ ਗਿੱਲ, ਕੌਂਸਲਰ ਗੋਵਰਧਨ ਪੋਪਲੀ, ਅੰਗਰੇਜ਼ ਸਿੰਘ ਡਰੋਲੀ ਭਾਈ ਹਾਜ਼ਰ ਸਨ |
ਪਿਛਲੀ ਖ਼ਬਰ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਦੇ ਲੜਕਿਆਂ ਨੇ ਰਾਜਸਥਾਨ ਦੇ ਸੱਭਿਆਚਾਰ ਬਾਰੇ ਜਾਣਕਾਰੀ ਕੀਤੀ ਪ੍ਰਾਪਤ ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਲ ਕੀਤੇ 6 ਬੈਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।