19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਬੀ. ਕਾਮ ਦੇ ਦੂਸਰੇ ਤੇ ਚੌਥੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ

ਅਜੀਤ ਡੈਸਕ 20-11-2025
ਮੋਗਾ, 19 ਨਵੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜੇ ਐਲਾਨੇ ਗਏ ਜਿਸ 'ਚ ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੇ ਬੀ. ਕਾਮ ਦੇ ਦੂਸਰੇ ਤੇ ਚੌਥੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ | ਕਾਲਜ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਬੀ.ਕਾਮ. ਦੂਸਰੇ ਤੇ ਚੌਥੇ ਸਮੈਸਟਰ ਦੀਆਂ ਵਿਦਿਆਰਥਣਾਂ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਈਆਂ ਹਨ | ਦੂਜੇ ਸਮੈਸਟਰ ਵਿੱਚ ਪਹਿਲਾਂ ਸਥਾਨ ਦੀਆਂ ਸਲੂਜਾ ਨੇ 75.4 ਪ੍ਰਤੀਸ਼ਤ ਅੰਕ ਹਾਸਲ ਕਰਕੇ, ਭੂਮਿਕਾ ਮੁੰਜਾਲ ਨੇ 74.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਤੇਗ਼ਵੀਰ ਕੌਰ ਨੇ 74.2 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਬੀ. ਕਾਮ ਦੇ ਚੌਥੇ ਸਮੈਸਟਰ ਵਿਚ ਚਹਿਕ ਨੇ 84.5 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਡਿੰਪਲ ਨੇ 82.6 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਤੇ ਪਿ੍ਆ ਨੇ 82.3 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ |
ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਧੇਸ਼ ਸਿੰਘਲ ਤੇ ਸਕੱਤਰ ਅਸ਼ੋਕ ਗਰਗ ਨੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵਲੋਂ ਵਿਭਾਗ ਮੁਖੀ ਮਿਸਿਜ਼ ਸੁਸ਼ਮਾ ਗੁਪਤਾ, ਮਿਸਿਜ਼ ਗਗਨਦੀਪ ਕੌਰ, ਡਾ. ਸਵਾਤੀ ਮਿੱਤਲ, ਮਿਸਿਜ਼ ਮਨਪ੍ਰੀਤ ਕੌਰ, ਮਿਸਿਜ਼ ਪਿ੍ਅੰਕਾ, ਮਿਸ ਕਿਸ਼ਿਤਾ, ਮਿਸ ਲਵਪ੍ਰੀਤ ਕੌਰ, ਮਿਸਿਜ਼ ਊਸ਼ਾ ਰਾਣੀ, ਮਿਸਿਜ਼ ਨਗ਼ਮਾ ਤੇ ਵਿਦਿਆਰਥੀਆ ਦੇ ਮਾਪਿਆ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਦੀ ਅਧਿਆਪਕ ਮਸਲਿਆਂ ਨੂੰ ਲੈ ਕੇ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਨਾਲ ਮੀਟਿੰਗ ਅਗਲੀ ਖ਼ਬਰ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਦੇ ਲੜਕਿਆਂ ਨੇ ਰਾਜਸਥਾਨ ਦੇ ਸੱਭਿਆਚਾਰ ਬਾਰੇ ਜਾਣਕਾਰੀ ਕੀਤੀ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।