ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ ਦੀ ਅਗਵਾਈ ਵਿਚ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਗੁਰਿੰਦਰ ਸਿੰਘ ਸੋਢੀ ਨਾਲ ਹੋਈ | ਮੀਟਿੰਗ ਵਿਚ ਆਗੂਆਂ ਵਲੋਂ ਐਸ.ਐਸ.ਏ./ਰਮਸਾ ਅਧੀਨ ਕੰਮ ਕਰ ਚੁੱਕੇ ਅਧਿਆਪਕਾਂ ਦੇ ਲੈਂਥ ਆਫ਼ ਸਰਵਿਸ ਦੇ ਹਿਸਾਬ ਨਾਲ ਛੁੱਟੀਆਂ ਦੇਣ ਵਾਲਾ ਪੱਤਰ ਜਾਰੀ ਕਰਨ ਸਬੰਧੀ ਗੱਲਬਾਤ ਕੀਤੀ ਗਈ ਤਾਂ ਡੀ.ਪੀ.ਆਈ. ਸੈਕੰਡਰੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਛੇ ਬਰਾਂਚ ਵਿਚ ਕੇਸ ਪ੍ਰੋਸੈਸ ਦੇ ਵਿਚ ਹੈ, ਜਲਦੀ ਹੱਲ ਹੋਣ ਦੀ ਸੰਭਾਵਨਾ ਹੈ | ਛੁੱਟੀ ਵਾਲੇ ਦਿਨ ਅਧਿਆਪਕਾਂ ਤੋਂ ਕੰਮ ਲੈਣ ਤੇ ਅਧਿਆਪਕਾਂ ਨੂੰ ਇਵਜ਼ੀ/ਕਮਾਈ ਛੁੱਟੀ ਦੇਣ ਸਬੰਧੀ ਪੱਤਰ ਜਾਰੀ ਕਰਨ 'ਤੇ ਡੀ.ਪੀ.ਆਈ. ਸੈਕੰਡਰੀ ਵਲੋਂ ਇਕ ਦੋ ਦਿਨਾਂ ਵਿਚ ਪੱਤਰ ਜਾਰੀ ਕਰ ਕੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜ਼ਿਲਿ੍ਹਆਂ ਵਿਚ ਭੇਜ ਦਿੱਤਾ ਜਾਵੇਗਾ | ਇਸ ਸਮੇਂ ਹੋਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਧਰਮਿੰਦਰ ਸਿੰਘ, ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ, ਬਲਾਕ ਪ੍ਰਧਾਨ ਸੰਦੀਪ ਕੁਮਾਰ ਹਾਜ਼ਰ ਸਨ |