19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਧਰਮਕੋਟ 'ਚ ਡਿਫੈਂਸ ਕਮੇਟੀ ਦੇ ਮੈਂਬਰਾਂ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੀਟਿੰਗ

ਅਜੀਤ ਡੈਸਕ 20-11-2025
ਧਰਮਕੋਟ, 19 ਨਵੰਬਰ (ਪਰਮਜੀਤ ਸਿੰਘ)-ਬੀਤੇ ਦਿਨੀਂ ਪੰਜਾਬ ਸਰਕਾਰ ਦੀਆਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਦਫ਼ਤਰ ਨਗਰ ਕੌਂਸਲ ਧਰਮਕੋਟ ਵਿਖੇ ਵਾਰਡ ਨੰਬਰ 7, 8, 9 ਅਤੇ 10 ਨੰਬਰ ਦੇ ਵਾਰਡ ਮੈਂਬਰ ਤੇ ਡਿਫੈਂਸ ਕਮੇਟੀ ਦੇ ਮੈਂਬਰਾਂ ਵਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੀਟਿੰਗ ਹੋਈ ਜਿਸ ਵਿਚ ਸ਼ਹਿਰ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਗੱਲਬਾਤ ਕਰਦਿਆਂ ਹੋਇਆਂ ਧਰਮਕੋਟ ਦੇ ਸੀਨੀਅਰ ਆਪ ਆਗੂ ਗੁਰਮੀਤ ਮੁਖੀਜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੇ ਪੰਜਾਬ ਵਿਚ ਨਸ਼ਿਆਂ ਦਾ ਲੱਕ ਤੋੜਿਆ ਹੈ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਵਿਚੋਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਇਸੇ ਤਹਿਤ ਹਲਕਾ ਵਿਧਾਇਕ ਲਾਡੀ ਢੋਸ ਵਲੋਂ ਵੀ ਨਸ਼ੇ ਦੇ ਖ਼ਾਤਮੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸ ਮੌਕੇ ਹਲਕਾ ਧਰਮਕੋਟ ਦੇ ਥਾਣਾ ਮੁਖ ਅਫ਼ਸਰ ਗੁਰਮੇਲ ਸਿੰਘ ਚਹਿਲ, ਗੁਰਮੀਤ ਮੁਖੀਜਾ ਸੀਨੀਅਰ ਆਗੂ ਆਮ ਆਦਮੀ ਪਾਰਟੀ, ਜਗਤਾਰ ਸਿੰਘ ਮੰਝਰ ਸਾਬਕਾ ਪ੍ਰਧਾਨ ਨਗਰ ਕੌਂਸਲ, ਡਾ. ਹਰਮੀਤ ਸਿੰਘ ਲਾਡੀ, ਸਵਿਤਾ ਮੁਖੀਜਾ, ਦਲਪਿੰਦਰ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਨਵਦੀਪ ਕੁਮਾਰ ਆਹੁਜਾ, ਰੁਪਿੰਦਰ ਸਿੰਘ, ਸੁਰਜੀਤ ਸਿੰਘ, ਰਮੇਸ਼ ਕੁਮਾਰ, ਗੁਰਚਰਨ ਸਿੰਘ, ਜਸਪ੍ਰੀਤ ਸਿੰਘ, ਰਵੀ ਸਿੰਘ, ਬਲਵਿੰਦਰ ਸਿੰਘ ਮੈਂਬਰਾਂ ਆਦਿ ਹਾਜ਼ਰ ਰਿਹਾ |
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜਾ ਯੂਨਾਈਟਿਡ ਅਕਾਲੀ ਦਲ ਤੇ ਡਾਲਾ ਦੀ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਕੁਦਰਤੀ ਆਫ਼ਤ ਪ੍ਰਬੰਧਨ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।