ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਯੂਨਾਈਟਿਡ ਅਕਾਲੀ ਦਲ ਤੇ ਪਿੰਡ ਡਾਲਾ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਰੋੜੀ ਸਾਹਿਬ ਡਾਲਾ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਵੱਡੇ ਇਕੱਠ ਦੇ ਰੂਪ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਸਮੇਂ ਸੰਤ ਸਮਾਜ ਵਿਚੋਂ ਸੰਤ ਬਾਬਾ ਬਲਦੇਵ ਸਿੰਘ ਦਮਦਮੀ ਟਕਸਾਲ ਜੋਗੇਵਾਲ ਨੇ ਸੰਗਤਾਂ ਵਿਚ ਹਾਜ਼ਰੀ ਭਰੀ | ਗਿਆਨੀ ਹਰਪ੍ਰੀਤ ਸਿੰਘ ਜੋਗੇਵਾਲ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਇਸ ਸਮੇਂ ਸੰਤ ਬਾਬਾ ਹਰਮੇਲ ਸਿੰਘ ਡਾਲਾ ਨਿਹੰਗ ਸਿੰਘ ਜਥੇਬੰਦੀ, ਬਾਬਾ ਸੁਰਜੀਤ ਸਿੰਘ ਮਹਿਰੋ, ਬਾਬਾ ਮਹਿੰਦਰ ਸਿੰਘ ਜਨੇਰ ਤੇ ਉਨ੍ਹਾਂ ਦੇ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਜਿਸ ਵਿਚ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਅਤੇ ਭਾਈ ਬਲਵਿੰਦਰ ਸਿੰਘ ਭਗਤਾ ਭਾਈ ਨੇ ਢਾਡੀ ਵਾਰਾਂ ਨਾਲ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ | ਇਸ ਸਮੇਂ ਯੂਨਾਈਟਿਡ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਸੰਗਤਾਂ ਨੂੰ 350 ਸਾਲਾ ਸ਼ਹੀਦੀ ਦਿਹਾੜੇ 'ਤੇ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ | ਇਸ ਸਮੇਂ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਬਠਿੰਡਾ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਪ੍ਰੀਤ ਇੰਦਰਪਾਲ ਸਿੰਘ ਮਿੰਟੂ ਸਰਪੰਚ ਨੇ ਸੰਗਤਾਂ ਨੂੰ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ | ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਵੀ ਸੰਗਤਾਂ ਨਾਲ ਆਪਣੀਆਂ ਵਿਚਾਰਾਂ ਸਾਂਝੀਆਂ ਕੀਤੀਆਂ | ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਭਾਈ ਜਤਿੰਦਰ ਸਿੰਘ ਈਸੜੂ ਨੇ ਵੀ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਯੂਨਾਈਟਿਡ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ ਨੇ ਸੰਗਤ ਵਿਚ ਹਾਜ਼ਰੀ ਭਰੀ | ਯੂਨਾਈਟਿਡ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਵੜੈਚ, ਭੁਪਿੰਦਰ ਸਿੰਘ ਢਿੱਲੋਂ ਈ.ਟੀ.ਓ., ਸਾਹਿਬ ਗਿਆਨੀ ਭੁਪਿੰਦਰ ਸਿੰਘ ਮੋਗਾ, ਕੇਵਲ ਸਿੰਘ ਰੋਡੇ, ਸਰਪੰਚ ਅਜੀਤ ਸਿੰਘ ਕੋਰੇਵਾਲਾ, ਸਰਪੰਚ ਦਵਿੰਦਰ ਸਿੰਘ ਨੱਥੂਵਾਲਾ, ਸਰਪੰਚ ਬਲਵਿੰਦਰ ਸਿੰਘ ਚੌਧਰੀ ਵਾਲਾ, ਜਥੇਦਾਰ ਸਵਰਨ ਸਿੰਘ ਵੱਡਾਘਰ, ਜੁਗਰਾਜ ਸਿੰਘ ਲੰਗੇਆਣਾ, ਜਥੇਦਾਰ ਪਰਮਜੀਤ ਸਿੰਘ ਧੱਲੇਕੇ, ਜਥੇਦਾਰ ਬੂਟਾ ਸਿੰਘ ਧੱਲੇਕੇ, ਭਾਈ ਹਰਪ੍ਰੀਤ ਸਿੰਘ ਧੱਲੇਕੇ, ਭਾਈ ਗੁਰਲਾਭ ਸਿੰਘ ਧਰਮਕੋਟ, ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਯੂਨਾਈਟਿਡ ਅਕਾਲੀ ਦਲ ਪ੍ਰਧਾਨ ਸੁਖਦੇਵ ਸਿੰਘ ਖਿਆਲੀ, ਜਥੇਦਾਰ ਦਰਸ਼ਨ ਸਿੰਘ ਤਖ਼ਤੂਪੁਰਾ, ਪ੍ਰਗਟ ਸਿੰਘ ਖਾਈ, ਡਾ. ਮਨਜੀਤ ਸਿੰਘ ਖੋਟੇ, ਬੱਬੂ ਪਤੋ, ਜਲੌਰ ਸਿੰਘ ਰਣਸੀਹ ਖ਼ੁਰਦ, ਬਿੰਦਰ ਸਿੰਘ ਰਾਊਕੇ ਕਲਾਂ, ਦਲੀਪ ਸਿੰਘ ਬੱਧਨੀ, ਗੁਰਦੀਪ ਸਿੰਘ ਕਪੂਰੇ, ਗੁਰਮੇਲ ਸਿੰਘ ਹੇਰਾਂ, ਗੁਰਮੀਤ ਸਿੰਘ ਪੁਰਾਣੇ ਵਾਲਾ, ਹਰਪ੍ਰੀਤ ਸਿੰਘ ਡਾਲਾ, ਦਰਸ਼ਨ ਸਿੰਘ ਡਾਲਾ, ਹਰਜਿੰਦਰ ਸਿੰਘ ਡਾਲਾ, ਜਗਜੀਤ ਸਿੰਘ ਪਟਵਾਰੀ, ਗੁਰਮੇਲ ਸਿੰਘ ਪਟਵਾਰੀ, ਜਸਵਿੰਦਰ ਸਿੰਘ ਫਲਵਾੜੀ ਵਾਲੇ ਡਾਲਾ, ਬਾਬਾ ਜਗਦੇਵ ਸਿੰਘ ਧੂਰਕੋਟ ਕੁਟੀਆ ਵਾਲੇ, ਰਮਨਦੀਪ ਸਿੰਘ ਗੋਲਾਟੀ ਕੋਟ ਈਸੇ ਖਾਂ, ਸਤਨਾਮ ਸਿੰਘ ਸ਼ਾਦੀ ਵਾਲਾ, ਮਹਿਲ ਸਿੰਘ ਚਿਰਾਗ ਸ਼ਾਹ ਵਾਲਾ, ਪਰਮਜੀਤ ਸਿੰਘ ਡਾਲਾ ਸਾਬਕਾ ਖੇਡ ਅਫ਼ਸਰ, ਨਵਦੀਪ ਸਿੰਘ ਧੂੜਕੋਟ ਕਲਾਂ, ਜਥੇਦਾਰ ਹਰਨੇਕ ਸਿੰਘ ਮਸੀਤਾਂ, ਰਣਜੀਤ ਸਿੰਘ ਫ਼ੌਜੀ ਧਰਮਕੋਟ, ਭਾਈ ਬੇਅੰਤ ਸਿੰਘ ਸ਼ੇਖ਼ਾ ਕਲਾਂ ਆਦਿ ਹਾਜ਼ਰ ਸੀ | ਸਟੇਜ ਦੀ ਸੇਵਾ ਜਥੇਦਾਰ ਅਮਰਜੀਤ ਸਿੰਘ ਡਾਲਾ ਨੇ ਨਿਭਾਈ |