ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-2022 ਬੈਚ ਦੇ ਆਈ.ਏ.ਐਸ. ਅਧਿਕਾਰੀ ਜਸਪਿੰਦਰ ਸਿੰਘ ਨੇ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨ ਤੇ ਚੰਗੇ ਪ੍ਰਸ਼ਾਸਨ ਦੀਆਂ ਨੀਤੀਆਂ ਤੇ ਉਮੀਦ ਅਨੁਸਾਰ ਉਹ ਆਪਣੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣਗੇ ਤਾਂ ਜੋ ਵਿਕਾਸ ਕਾਰਜਾਂ ਦੇ ਨਾਲ-ਨਾਲ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ | ਕਮਿਸ਼ਨਰ ਨਗਰ ਨਿਗਮ ਮੋਗਾ ਦੇ ਵਾਧੂ ਚਾਰਜ ਵਜੋਂ ਵੀ ਉਹ ਆਪਣੀਆਂ ਸੇਵਾਵਾਂ ਦੇਣਗੇ | ਉਨ੍ਹਾਂ ਕਿਹਾ ਕਿ ਨਗਰ ਨਿਗਮ ਰਾਹੀਂ ਵੀ ਆਮ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣਗੀਆਂ | ਇਸ ਤੋਂ ਪਹਿਲਾਂ ਉਹ ਉਪ ਮੰਡਲ ਮੈਜਿਸਟ੍ਰੇਟ ਵਜੋਂ ਦੀਨਾ ਨਗਰ ਵਿਖੇ ਤਾਇਨਾਤ ਸਨ | ਅਹੁਦਾ ਸੰਭਾਲਣ ਮੌਕੇ ਪੀ.ਏ. ਕਮਿਸ਼ਨਰ ਅਮਿਤਪਾਲ ਸਿੰਘ ਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ |