ਅਜੀਤਵਾਲ, 20 ਨਵੰਬਰ (ਹਰਦੇਵ ਸਿੰਘ ਮਾਨ)-ਪਿਛਲੇ ਸਮੇਂ ਤੋਂ ਸਮੁੱਚੇ ਪੰਜਾਬ ਅੰਦਰ ਲੋਕ ਸ਼ੋ੍ਰਮਣੀ ਅਕਾਲੀ ਦਲ ਦੇ ਨਾਲ ਜੁੜ ਰਹੇ ਹਨ ਤੇ ਹੁਣ ਤਰਨਤਾਰਨ ਚੋਣਾਂ ਦੇ ਨਤੀਜਿਆਂ ਉਪਰੰਤ ਪੰਜਾਬ ਦੀ ਆਬੋ ਹਵਾ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਪਹਿਲਾਂ ਨਾਲੋਂ ਵੀ ਵਧ ਕੇ ਵਗਣੀ ਸ਼ੁਰੂ ਹੋ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਖਣਮੁੱਖ ਭਾਰਤੀ ਪੱਤੋ ਨੇ ਪਿੰਡ ਚੂਹੜਚੱਕ ਵਿਖੇ ਪਾਰਟੀ ਦੀ ਹੋਈ ਇਕੱਤਰਤਾ ਦੌਰਾਨ ਕੀਤਾ | ਆਪਣੇ ਸੰਬੋਧਨ ਦੌਰਾਨ ਭਾਰਤੀ ਨੇ ਕਿਹਾ ਕਿ ਅੱਜ ਇਸ ਪਿੰਡ ਦੇ ਕਾਲਾ ਸਿੰਘ, ਬੰਗਾ ਸਿੰਘ, ਭੋਲਾ ਸਿੰਘ, ਤਾਰੀ ਸਿੰਘ, ਮਲਕੀਤ ਸਿੰਘ, ਪੋਪਲ ਸਿੰਘ, ਰਾਮ ਸਿੰਘ ਸਮੇਤ 30 ਦੇ ਕਰੀਬ ਪਰਿਵਾਰਾਂ ਨੂੰ ਹਲਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ 'ਚ ਸ਼ਾਮਿਲ ਕਰਵਾਇਆ, ਜਿਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪ੍ਰਤੀ ਉਸਾਰੂ ਸੋਚ ਅਤੇ ਕੀਤੇ ਕੰਮਾਂ ਨੂੰ ਵੇਖਦਿਆਂ ਇਹ ਫੈਸਲਾ ਲਿਆ ਹੈ | ਇਸ ਦੌਰਾਨ ਸਰਕਲ ਪ੍ਰਧਾਨ ਸੁਰਜੀਤ ਸਿੰਘ ਝੰਡੇਆਣਾ, ਡਾ. ਨਿਰਮਲ ਸਿੰਘ, ਜਗਤਾਰ ਸਿੰਘ ਤਾਰੀ, ਇਕਬਾਲ ਸਿੰਘ ਕਲੇਰ, ਸਰਬਣ ਸਿੰਘ, ਰੇਸ਼ਮ ਸਿੰਘ, ਮਨੀ ਸਿੰਘ, ਪੂਰਨ ਸਿੰਘ ਪੱਤੋ, ਕੁਲਦੀਪ ਸਿੰਘ ਮਧੇਕੇ, ਹਰਬੰਸ ਸਿੰਘ ਸਮੇਤ ਹੋਰ ਹਾਜ਼ਰ ਸਨ |